10 ਗ੍ਰਾਮ ਹੈਰੋਇਨ ਸਮੇਤ ਕਾਬੂ, ਪਰਚਾ ਦਰਜ
10 ਗ੍ਰਾਮ ਹੈਰੋਇਨ ਸਮੇਤ ਕਾਬੂ, ਪਰਚਾ ਦਰਜ਼
Publish Date: Wed, 06 May 2026 05:17 PM (IST)
Updated Date: Wed, 06 May 2026 05:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿਚ ਮੇਨ ਗੇਟ ਅਗਰਸੈਨ ਪਾਰਕ ਪੁੱਜਾ ਜਿਥੇ ਇਕ ਪੈਦਲ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸਦੀ ਤਲਾਸ਼ੀ ਲੈਣ ’ਤੇ ਉਸ ਦੇ ਕਬਜ਼ੇ ਵਿਚੋ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਜਿਸ ਨੂੰ ਮੌਕੇ ’ਤੇ ਹਿਰਾਸਤ ’ਚ ਲੈ ਕੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਿਰਾਸਤ ’ਚ ਲਏ ਗਏ ਵਿਅਕਤੀ ਦੀ ਪਛਾਣ ਮਨੋਜ ਸਿੰਘ ਉਰਫ ਮੰਜੀ ਵਜੋਂ ਹੋਈ ਹੈ।