ਸੈਕਰਡ ਹਾਰਟ ਸਕੂਲ ’ਚ ਕਰਵਾਇਆ ਆਰਟ ਇੰਟੀਗਰੇਸ਼ਨ ਪ੍ਰੋਗਰਾਮ
ਸੈਕਰਡ ਹਾਰਟ ਸਕੂਲ ’ਚ ਕੀਤਾ ਆਰਟ ਇੰਟੀਗਰੇਸ਼ਨ ਪ੍ਰੋਗਰਾਮ ਦਾ ਆਯੋਜਨ
Publish Date: Sun, 22 Mar 2026 04:24 PM (IST)
Updated Date: Sun, 22 Mar 2026 04:28 PM (IST)
ਮੁਕੇਸ਼ ਘਈ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਵਿਚ ਇਕ ਰੋਚਿਕ ਅਤੇ ਗਿਆਨਵਰਧਕ ਆਰਟ ਇੰਟੀਗ੍ਰੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਦਿਵਯ ਮਹਿਤਾ ਨੇ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਵਿਦਿਆ ਨੂੰ ਕਲਾ ਨਾਲ ਜੋੜ ਕੇ ਸਿੱਖਣ ਨੂੰ ਹੋਰ ਰੌਚਿਕ ਬਣਾਉਣਾ ਸੀ। ਇਹ ਪ੍ਰੋਗਰਾਮ ਸਕੂਲ ਦੀ ਪ੍ਰਿੰਸੀਪਲ ਦਿੱਵਿਆ ਮਹਿਤਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਧੁਨਿਕ ਸਿੱਖਿਆ ਪ੍ਰਣਾਲੀ ਵਿਚ ਕਿਰਿਆਸ਼ੀਲ ਅਤੇ ਅਨੁਭਵੀ ਸਿੱਖਿਆ ਬਹੁਤ ਜ਼ਰੂਰੀ ਹੈ। ਇਸ ਵਰਕਸ਼ਾਪ ਵਿਚ ਰਿਸੋਰਸ ਪਰਸਨ ਅਨੁਪਮਾ ਅਤੇ ਸੁਨੀਲ ਕੁਮਾਰ ਕਾਲਾ ਨੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਕਿ ਕਿਵੇਂ ਕਲਾ ਨੂੰ ਪਾਠ ਅਧਿਆਪਨ ਨਾਲ ਜੋੜਿਆ ਜਾ ਸਕਦਾ ਹੈ। ਉਨ੍ਹਾਂ ਦੀਆਂ ਇੰਟਰਐਕਟਿਵ ਗਤੀਵਿਧੀਆਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਹੁਤ ਪ੍ਰੇਰਿਤ ਕੀਤਾ। ਹਿੱਸਾ ਲੈਣ ਵਾਲਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਰਚਨਾਤਮਕਤਾ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਅੰਤ ਵਿਚ ਇਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਅਤੇ ਇਸ ਪ੍ਰੋਗਰਾਮ ਦੀ ਸਭ ਨੂੰ ਹੋਲਿਸਟਿਕ ਸਿੱਖਿਆ ਵੱਲ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ।