ਆਸ਼ਾ ਦਿਵਸ’ ਮੌਕੇ ਬਿਹਤਰੀਨ ਕਾਰਗੁਜ਼ਾਰੀ ਵਾਲੀਆਂ ਆਸ਼ਾ ਸਨਮਾਨਿਤ
ਆਸ਼ਾ ਦਿਵਸ’ ਮੌਕੇ ਬਿਹਤਰੀਨ ਕਾਰਗੁਜ਼ਾਰੀ ਵਾਲੀਆਂ ਆਸ਼ਾ ਸਨਮਾਨਿਤ
Publish Date: Mon, 27 Apr 2026 04:25 PM (IST)
Updated Date: Tue, 28 Apr 2026 04:02 AM (IST)

- ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ: ਡਾ. ਅਮਰਜੀਤ ਕੌਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਿਵਲ ਸਰਜਨ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਦਫਤਰ ਸਿਵਲ ਸਰਜਨ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਜਿਸ ਵਿੱਚ ਸਿਹਤ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਆਸ਼ਾ ਵਰਕਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਡਾ. ਅਮਰਜੀਤ ਕੌਰ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਸਿਹਤ ਸਹੂਲਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਦੇਖਭਾਲ, ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੇ ਸਰਕਾਰੀ ਸਕੀਮਾਂ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਵਿੱਚ ਇਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਸੰਸਥਾਗਤ ਜਣੇਪੇ ਦੀ ਦਰ ਵਧਾਉਣ ਅਤੇ ਮਾਤਰੀ-ਮੌਤ ਦਰ ਨੂੰ ਘਟਾਉਣ ਵਿੱਚ ਆਸ਼ਾ ਵਰਕਰਾਂ ਦਿਨ-ਰਾਤ ਮਿਹਨਤ ਕਰ ਰਹੀਆਂ ਹਨ। ਸਮਾਰੋਹ ਦੌਰਾਨ ਵੱਖ-ਵੱਖ ਸਿਹਤ ਸੂਚਕਾਂਕਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ l ਉਹਨਾਂ ਸਨਮਾਨਿਤ ਵਰਕਰਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਮੀਦ ਜਤਾਈ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੀਆਂ ਰਹਿਣਗੀਆਂ। ਸਹਾਇਕ ਸਿਵਲ ਸਰਜਨ ਡਾ. ਪ੍ਰਤਿਮਾ ਸਿੰਗਲਾ ਛਾਬੜਾ ਨੇ ਨੇ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਵਿੱਚ ਸਭ ਤੋਂ ਬਿਹਤਰੀਨ ਕੰਮ ਕਰਨ ਵਾਲੀਆਂ ਆਸ਼ਾ ਸੁਖਵਿੰਦਰ ਕੌਰ ਦਿੜ੍ਹਬਾ , ਅਤੇ ਪੂਜਾ ਰਾਣੀ ਧੂਰੀ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਇਸ ਮੌਕੇ ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਡੀਸੀਐੱਮ ਦੀਪਕ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਬਲਰਾਜ ਸਿੰਘ ਹਾਜ਼ਰ ਸਨ।