ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ’ਚ ਐਥਲੈਟਿਕਸ ਮੀਟ ਸਮਾਪਤ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਚ ਅਥਲੈਟਿਕ ਮੀਟ 2026 ਸਮਾਪਤ
Publish Date: Fri, 20 Feb 2026 05:32 PM (IST)
Updated Date: Fri, 20 Feb 2026 05:33 PM (IST)

ਫ਼ਾਈਲ : 11 ਐਥਲੈਟਿਕ ਮੀਟ 2026 ਸਮਾਪਤ ਦੌਰਾਨ ਖਿਡਾਰੀ, ਪ੍ਰਬੰਧਕ ਤੇ ਮਹਿਮਾਨ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਪੋਰਟਸ ਵਿਭਾਗ ਵੱਲੋਂ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ। ਇਸ ਮੌਕੇ ਐੱਸਪੀ(ਹੈਡਕੁਆਰਟਰ) ਹਰਵੰਤ ਕੌਰ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਮੈਂਬਰ ਟਰੱਸਟ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਅਵਤਾਰ ਸਿੰਘ ਰਿਆ ਗੈਸਟ ਆਫ ਆਨਰ ਦੇ ਤੌਰ ਤੇ ਸ਼ਾਮਲ ਹੋਏ। ਮੁੱਖ ਮਹਿਮਾਨ, ਗੈਸਟ ਆਫ ਆਨਰ ਅਤੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਸਾਂਝੇ ਤੌਰ ਤੇ ਝੰਡੇ ਦੀ ਰਸਮ ਅਦਾ ਕੀਤੀ ਅਤੇ ਅਥਲੈਟਿਕ ਮੀਟ ਦੀ ਸ਼ੁਰੂਆਤ ਕੀਤੀ ਇਸ ਸਮੇਂ ਵੱਖ-ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ, ਡੀਨ ਸਾਹਿਬਾਨ, ਸਮੂਹ ਸਟਾਫ ਮੈਂਬਰ ਅਤੇ ਸਟੂਡੈਂਟ ਮੌਜੂਦ ਸਨ। ਆਪਣੇ ਸੰਬੋਧਨ ਦੌਰਾਨ ਮੁੱਖ ਮਹਿਮਾਨ ਹਰਵੰਤ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਿਹਤਮੰਦ, ਅਨੁਸ਼ਾਸਿਤ ਜੀਵਨ ਸ਼ੈਲੀ ਆਪਣਾਉਣ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰੇਸਾਂ ਅਤੇ ਮੈਦਾਨੀ ਮੁਕਾਬਲਿਆਂ ਵਿਚ ਭਾਗ ਲਿਆ। ਰੇਸਾਂ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਹੋਈਆਂ। ਮੈਦਾਨੀ ਮੁਕਾਬਲਿਆਂ ਵਿਚ ਸ਼ਾਟ ਪੁੱਟ, ਡਿਸਕਸ ਥ੍ਰੋ, ਲੰਬੀ ਛਾਲ ਅਤੇ ਪ੍ਰਸਿੱਧ ਰੱਸਾਕਸੀ ਸ਼ਾਮਲ ਰਹੇ। ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਸਲੀਨ ਕੌਰ ਨੇ ਬੈਸਟ ਅਥਲੀਟ (ਲੜਕੀਆਂ) ਦਾ ਖਿਤਾਬ ਜਿੱਤਿਆ, ਜਦਕਿ ਆਕਾਸ਼ ਕੁਮਾਰ ਨੇ ਬੈਸਟ ਅਥਲੀਟ (ਲੜਕੇ) ਦਾ ਖਿਤਾਬ ਆਪਣੇ ਨਾਮ ਕੀਤਾ। ਸਰਵੋਤਮ ਖੇਡ ਟਰਾਫੀ ਲਈ ਹੋਏ ਮੁਕਾਬਲੇ ਵਿਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਐਗਰੀਕਲਚਰ ਇੰਜੀਨੀਅਰਿੰਗ ਵਿਭਾਗ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਮਾਰਚ ਪਾਸਟ ਦੌਰਾਨ ਨੈਸ਼ਨਲ ਕੈਡੇਟ ਕੋਰ ਦੀ ਟੁਕੜੀ ਨੇ ਸਭ ਦੇ ਦਿਲਾਂ ਨੂੰ ਮੋਹ ਲਿਆ ਅਤੇ ਸਰਵੋਤਮ ਟੁਕੜੀ ਦਾ ਖਿਤਾਬ ਜਿੱਤਿਆ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਇਵੈਂਟ ਦੀ ਸਫਲਤਾ ’ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਵੱਲੋਂ ਡਾ. ਹਰਪ੍ਰੀਤ ਕੌਰ ਮਵੀ (ਡਾਇਰੈਕਟਰ ਆਫ ਫਿਜ਼ੀਕਲ ਐਜੂਕੇਸ਼ਨ), ਗੁਰਮੀਤ ਸਿੰਘ ਟੌਹੜਾ, ਰਜਨਦੀਪ ਕੌਰ, ਅਤੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਤਾਰੀਫ਼ ਕੀਤੀ ਜਿਨ੍ਹਾਂ ਨੇ ਇਸ ਦੀ ਸਫਲਤਾ ਲਈ ਯੋਗਦਾਨ ਪਾਇਆ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਸਿਮਰਜੀਤ ਸਿੰਘ ਕੰਗ ਅਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਵੱਖ ਵੱਖ ਵਿਭਾਗਾਂ ਦੇ ਮੁਖੀ ਸਹਿਬਾਨ ਨਾਲ ਰਲ਼ ਕੇ ਕੀਤੀ। ਇਸ ਮੌਕੇ ਡਾ. ਜਸਪ੍ਰੀਤ ਸਿੰਘ ਉਬਰਾਏ, ਡਾ. ਵਰਿੰਦਰ ਸਿੰਘ, ਪ੍ਰੋਫ਼ੈਸਰ ਜਸਵੀਰ ਸਿੰਘ ਰਟੌਲ, ਡਾ. ਦੂਰਦਰਸ਼ੀ ਸਿੰਘ, ਡਾ. ਜਤਿੰਦਰ ਸਿੰਘ ਸੈਣੀ, ਡਾ. ਕਿਰਨਪ੍ਰੀਤ ਕੌਰ, ਡਾ. ਅਮਨਦੀਪ ਸਿੰਘ, ਡਾ. ਸਰਬਜੀਤ ਕੌਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।