ਔਰਤਾਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
ਔਰਤਾਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ
Publish Date: Tue, 17 Mar 2026 05:05 PM (IST)
Updated Date: Tue, 17 Mar 2026 05:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਹਿਗੜ੍ਹ ਸਾਹਿਬ ਦੀ ਐੱਨਐੱਸਐੱਸ ਯੂਨਿਟ ਵੱਲੋਂ ਔਰਤਾਂ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਵਿਸ਼ੇ ’ਤੇ ਇਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਮਹਿਲਾਵਾਂ ਦੀ ਸੁਰੱਖਿਆ, ਉਨ੍ਹਾਂ ਦੇ ਕਨੂਨੀ ਅਧਿਕਾਰਾਂ ਅਤੇ ਐਮਰਜੈਂਸੀ ਸਹਾਇਤਾ ਪ੍ਰਣਾਲੀਆਂ ਬਾਰੇ ਜਾਗਰੂਕ ਕਰਨਾ ਸੀ। ਸੈਸ਼ਨ ਦੌਰਾਨ ਪ੍ਰਯੋਗਿਕ ਸੁਰੱਖਿਆ ਉਪਾਵਾਂ ਜਿਵੇਂ ਕਿ ਐਮਰਜੈਂਸੀ ਹੈਲਪਲਾਈਨ ਨੰਬਰ, ਸੁਰੱਖਿਆ ਮੋਬਾਈਲ ਐਪਲੀਕੇਸ਼ਨਾਂ, ਸਵੈ ਰੱਖਿਆ ਦੇ ਤਰੀਕੇ ਅਤੇ ਮਹਿਲਾਵਾਂ ਦੀ ਰੱਖਿਆ ਲਈ ਬਣੇ ਮਹੱਤਵਪੂਰਨ ਕਨੂਨਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਚਰਚਾ ਵਿਚ ਸਰਗਰਮ ਹਿੱਸਾ ਲਿਆ ਅਤੇ ਸਮਾਜ ਵਿਚ ਇਕ ਸੁਰੱਖਿਅਤ ਅਤੇ ਆਦਰਯੋਗ ਵਾਤਾਵਰਣ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਵਿਚ ਇਹ ਵੀ ਉਜਾਗਰ ਕੀਤਾ ਗਿਆ ਕਿ ਮਹਿਲਾ ਸੁਰੱਖਿਆ ਸਿਰਫ਼ ਮਹਿਲਾਵਾਂ ਦਾ ਮਾਮਲਾ ਨਹੀਂ, ਸਗੋਂ ਹਰ ਇਕ ਦੀ ਸਾਂਝੀ ਜ਼ਿੰਮੇਵਾਰੀ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੋ. (ਡਾ. ) ਲਖਵੀਰ ਸਿੰਘ ਨੇ ਐਨਐਸਐਸ ਪ੍ਰੋਗਰਾਮ ਅਧਿਕਾਰੀਆਂ ਡਾ. ਦਿੱਵਿਆ ਗੁਪਤਾ ਅਤੇ ਡਾ. ਬਿਕਰਮਜੀਤ ਸਿੰਘ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਲੋਕਾਂ ਨੂੰ ਉਨ੍ਹਾ ਦੇ ਕਨੂਨੀ ਅਧਿਕਾਰਾਂ ਬਾਰੇ ਜਾਗਰੂਕ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਇਕ ਸੁਰੱਖਿਅਤ ਸਮਾਜ ਦੇ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਸੁਚੱਜਾ ਪ੍ਰਬੰਧ ਐਨਐਸਐਸ ਵਲੰਟੀਅਰਾਂ ਵੱਲੋਂ ਕੀਤਾ ਗਿਆ। ਇਸ ਸਮਾਗਮ ਨੂੰ ਐਨਐਸਐਸ ਯੂਨਿਟ ਦੇ ਮੈਂਬਰ ਡਾ. ਇਸ਼ਪ੍ਰੀਤ ਸਿੰਘ ਦਾ ਸਹਿਯੋਗ ਵੀ ਪ੍ਰਾਪਤ ਹੋਇਆ। ਇਸ ਮੌਕੇ ਸੀਨੀਅਰ ਵਾਰਡਨ ਡਾ. ਹਰਲੀਨ ਕੌਰ, ਵਾਰਡਨ ਸੁਖਵਿੰਦਰ ਕੌਰ ਅਤੇ ਕੇਅਰਟੇਕਰ ਸਤਵੰਤ ਕੌਰ ਵੀ ਮੌਜੂਦ ਸਨ।