ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
Publish Date: Thu, 16 Oct 2025 05:27 PM (IST)
Updated Date: Thu, 16 Oct 2025 05:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਰਾਣਾ ਮੁਨਸ਼ੀ ਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਸਰਹਿੰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਦੀਦੀ ਹਰਮਨ ਨੇ ਬੱਚਿਆਂ ਨੂੰ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ 1670 ਨੂੰ ਰਾਜੌਰੀ ਵਿਖੇ ਹੋਇਆ। ਬਾਬਾ ਬੰਦਾ ਸਿੰਘ ਬਹਾਦਰ ਸਿੱਖਾਂ ਦੀ ਫ਼ੌਜ ਦਾ ਇਕ ਮਹਾਨ ਸੈਨਾਪਤੀ ਸੀ, ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ ਤੋਂ ਬਾਅਦ ਸਿੱਖ ਧਰਮ ਅਪਣਾ ਲਿਆ। ਉਨ੍ਹਾਂ ਨੇ ਮੁਗ਼ਲ ਸਾਮਰਾਜ ਵਿਰੁੱਧ ਯੁੱਧ ਕੀਤਾ, ਸਿੱਖ ਰਾਜ ਦੀ ਸਥਾਪਨਾ ਕੀਤੀ, ਅਤੇ ਗੁਰੂਆਂ ਦੇ ਸ਼ਹੀਦ ਪਰਿਵਾਰਾਂ ਦਾ ਬਦਲਾ ਲਿਆ, ਖ਼ਾਸ ਕਰਕੇ ਸਰਹਿੰਦ ਤੇ ਜਿੱਤ ਪ੍ਰਾਪਤ ਕੀਤੀ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ ਕੀਤਾ ਗਿਆ ਸੀ। ਅੰਤ ਵਿਚ ਸਕੂਲ ਦੇ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਬੱਚਿਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਕਿਹਾ। ਇਸ ਮੌਕੇ ਹਰਮਨ, ਪ੍ਰੀਤੀ ਸ਼ੁਕਲਾ, ਜੀਨਤ, ਅਨੀਤਾ, ਸੋਨੀਆ, ਚਾਹਤ, ਕੋਮਲ, ਗੁਰਪ੍ਰੀਤ, ਜੋਤੀ ਮੌਜੂਦ ਸਨ।