ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਜਰੂਰੀ : ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹ
Publish Date: Sun, 15 Dec 2024 06:08 PM (IST)
Updated Date: Sun, 15 Dec 2024 06:11 PM (IST)
ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
ਜਰੂਰੀ : ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਮ ਪਿਤਾ ਸ੍ਰੀ ਗੁਰੂ ਦੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਦੀਵਾਨ ਟੋਡਰ ਮੱਲ ਹਾਲ ’ਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪੰਥ ਪ੍ਰਸਿੱਧ ਰਾਗੀ ਜੱਥਿਆਂ ਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਸਨ ਜਦੋਂਕਿ ਗੁਰਦੁਆਰਾ ਸਾਹਿਬ ਨੂੰ ਸੁੰਦਰ ਲਾਈਟਾਂ ਤੇ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਸੀ। ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜੂਰੀ ਰਾਗੀ ਭਾਈ ਰਣਜੀਤ ਸਿੰਘ ਦੇ ਜੱਥੇ ਵਲੋਂ ਕੀਤੀ ਗਈ, ਉਪਰੰਤ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਤਵਨੀਤ ਸਿੰਘ ਚੰਡੀਗੜ੍ਹ ਵਾਲੇ, ਅਤੇ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਹਿਬਾਨ ਵੱਲੋਂ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ l ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਸਮੁੱਚੀਆਂ ਨਾਨਕ ਨਾਮ ਸੇਵਾ ਨੂੰ ਸਾਹਿਬਜ਼ਾਦਿਆ ਦੇ ਜਨਮ ਦਿਹਾੜੇ ਤੇ ਸ਼ਹੀਦੀ ਦਿਹਾੜੇ ਵੱਡੇ ਪੱਧਰ ਤੇ ਮਨਾਉਣ ਲਈ ਸੰਗਤ ਨੂੰ ਬੇਨਤੀ ਕੀਤੀ l ਇਸ ਮੌਕੇ ਮੰਚ ਸਕੱਤਰ ਦੀ ਸੇਵਾ ਰਾਜਿੰਦਰ ਸਿੰਘ ਨੇ ਬਾਖੂਬੀ ਨਿਭਾਈ। ਕੀਰਤਨ ਦਰਬਾਰ ’ਚ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਗਦੀਪ ਸਿੰਘ ਚੀਮਾ, ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ੍ਰੋਮਣੀ ਕਮੇਟੀ ਨੇ ਸਮੁੱਚੀਆਂ ਸੰਗਤਾਂ ਨੂੰ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਸੰਗਤ ਦੀ ਆਮਦ ਨੂੰ ਮੁੱਖ ਰੱਖਦਿਆਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਾਉਣ ਵਾਲੀਆਂ ਸਿੰਘ ਸਭਾਵਾਂ ਸੇਵਾ ਸੁਸਾਇਟੀਆਂ ਗ੍ਰਾਮ ਪੰਚਾਇਤਾਂ ਅਤੇ ਸਮਾਜਿਕ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ। ਗੁਰਮਤਿ ਸਮਾਗਮ ’ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਮੁੱਚੀ ਸੰਗਤ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ l ਇਸ ਮੌਕੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜੋਗਾ ਸਿੰਘ ਸੁਪਰਵਾਈਜ਼ਰ ਜਰਮੀਤ ਸਿੰਘ ਜੱਗਾ, ਕੁਲਵਿੰਦਰ ਸਿੰਘ ਚੀਮਾ ਮੀਤ ਮੈਨੇਜਰ, ਬਲਜੀਤ ਸਿੰਘ ਭੱਟਾ ਸਾਬਕਾ ਚੇਅਰਮੈਨ ਜਿਲ੍ਹਾ ਪ੍ਰੀਸ਼ਦ, ਬਰਿੰਦਰ ਸਿੰਘ ਸੋਢੀ ਖ਼ਜ਼ਾਨਚੀ ਜ਼ਿਲ੍ਹਾ ਅਕਾਲੀ ਜੱਥਾ, ਸੁਖਵਿੰਦਰ ਸਿੰਘ ਜ਼ੈਲਦਾਰ, ਸਵਰਨ ਸਿੰਘ ਗੁਪਾਲੋ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਹਰਮਨਜੀਤ ਸਿੰਘ ਰਿਕਾਰਡ ਕੀਪਰ, ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਹਰਜੀਤ ਸਿੰਘ, ਰਾਜਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ, ਬਿਕਰਮਜੀਰ ਸਿੰਘ ਬਾਜਵਾ, ਸਰੂਪ ਸਿੰਘ, ਨਰਿੰਦਰ ਸਿੰਘ ਰਸੀਦਪੁਰ ਸਰਕਲ ਪ੍ਰਧਾਨ, ਭਾਈ ਨਿਰਮਲ ਸਿੰਘ, ਭਾਈ ਗੁਰਜੰਟ ਸਿੰਘ ਆਦਿ ਮੌਜੂਦ ਸਨ।