ਸ਼ਹੀਦੀ ਸਭਾ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਦਾ ਡਾ. ਬਲਬੀਰ ਸਿੰਘ ਨੇ ਲਿਆ ਜਾਇਜ਼ਾ
ਸਿਹਤ ਮੰਤਰੀ ਵੱਲੋਂ ਸਥਾਨਕ ਹਸਪਤਾਲ ਵਿੱਚ ਐਮਰਜੈਂਸੀ ਹਾਲਾਤਾਂ ਨਾਲ ਨਿਜਿੱਠਣ ਲਈ ਕੀਤੇ ਵਿਸ਼ੇਸ ਪ੍ਰਬੰਧਾ ਬਾਰੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹਸਪਤਾਲ ਦੀ ਐਮਰਜੈਂਸੀ ਵਾਰਡ ਦਾ ਦੌਰਾ ਕਰ ਕੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ।
Publish Date: Wed, 24 Dec 2025 03:39 PM (IST)
Updated Date: Wed, 24 Dec 2025 04:01 PM (IST)
ਪਰਗਟ ਸਿੰਘ, ਫਤਹਿਗੜ੍ਹ ਸਾਹਿਬ : ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ਵਿਖੇ 25 ਦਸੰਬਰ ਤੋ ਸ਼ੁਰੂ ਹੋ ਰਹੀ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਪ੍ਰਬੰਧਾਂ ਦਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਜਾਇਜ਼ਾ ਲਿਆ ਗਿਆ।
ਇਸ ਮੌਕੇ ਸਿਹਤ ਮੰਤਰੀ ਵੱਲੋਂ ਸਥਾਨਕ ਹਸਪਤਾਲ ਵਿੱਚ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਕੀਤੇ ਵਿਸ਼ੇਸ ਪ੍ਰਬੰਧਾਂ ਬਾਰੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹਸਪਤਾਲ ਦੀ ਐਮਰਜੈਂਸੀ ਵਾਰਡ ਦਾ ਦੌਰਾ ਕਰ ਕੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਡਾ.ਬਲਬੀਰ ਸਿੰਘ ਨੇ ਆਖਿਆ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਤੋਂ ਅੰਗਦਾਨ ਕਰਨ ਦੀ ਮੁਹਿੰਮ ਦਾ ਆਗਾਜ਼ ਹੋਵੇਗਾ ਤੇ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਹੋਵੇਗਾ। ਇਸ ਉਪਰੰਤ ਸਿਹਤ ਮੰਤਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ ।