ਬਲਜਿੰਦਰ ਬਰਾੜ ਦਾ ਸੁਖਬੀਰ ਬਾਦਲ ਵੱਲੋਂ ਸਨਮਾਨ
ਬਲਜਿੰਦਰ ਸਿੰਘ ਬਰਾੜ ਦਾ ਸੁਖਬੀਰ ਬਾਦਲ ਵੱਲੋਂ ਸਨਮਾਨ
Publish Date: Sun, 04 Jan 2026 05:46 PM (IST)
Updated Date: Sun, 04 Jan 2026 05:47 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਖੇੜਾ ਜ਼ੋਨ ਦੇ ਜੇਤੂ ਉਮੀਦਵਾਰ ਬਲਜਿੰਦਰ ਸਿੰਘ ਬਰਾੜ ਨੇ ਬਲਜੀਤ ਸਿੰਘ ਭੁੱਟਾ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖੀ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਬਲਜਿੰਦਰ ਸਿੰਘ ਬਰਾੜ ਦਾ ਵਿਸ਼ੇਸ਼ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ 105 ਸਾਲ ਪਹਿਲਾਂ ਬਜ਼ੁਰਗਾਂ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਅਕਾਲੀ ਦਲ ਨੂੰ ਸਥਾਪਤ ਕੀਤਾ ਸੀ। ਅੱਜ ਵੀ ਜੋ ਵਰਕਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾ ਰਹੇ ਹਨ, ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਥ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ ਅਤੇ ਅੱਗੇ ਵੀ ਇਸ ਰਾਹ ’ਤੇ ਡਟ ਕੇ ਕੰਮ ਕਰਦਾ ਰਹੇਗਾ। ਬਲਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਦਾ ਕੰਮ ਕਰਦੇ ਰਹਿਣਗੇ। ਇਸ ਮੌਕੇ ਵਰਿੰਦਰ ਸਿੰਘ ਹਰਬੰਸਪੁਰਾ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਦੀਪ ਸਿੰਘ ਨਡਿਆਲੀ, ਦਲਵਿੰਦਰ ਸਿੰਘ ਚੀਮਾ, ਬਾਲ ਕਿਸ਼ਨ ਜੰਡੂ, ਮਨਜੀਤ ਸਿੰਘ ਮਾਨ ਤੇ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ।