ਸੂਬਾ ਜਨਰਲ ਸਕੱਤਰ ਪੰਨੂ ਦਾ ਕੀਤਾ ਸਨਮਾਨ
ਸੁਬਾ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਦਾ ਕੀਤਾ ਸਨਮਾਨ
Publish Date: Sun, 23 Nov 2025 04:58 PM (IST)
Updated Date: Sun, 23 Nov 2025 04:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਸੀਨੀਅਰ ਲੀਡਰਸ਼ਿਪ ਵੱਲੋਂ ਬਲਤੇਜ ਪੰਨੂ ਨੂੰ ਮੀਡੀਆ ਸਲਾਹਕਾਰ ਤੇ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਿਸ ਕਾਰਨ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਵੱਲੋਂ ਆਪਣੀ ਟੀਮ ਦੇ ਨਾਲ ਬਲਤੇਜ ਪੰਨੂ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਸਿਰੋਪਾਓ ਤੇ ਗੁਲਦਸਤਾ ਭੇਂਟ ਕਰਕੇ ਸਨਮਾਨ ਕੀਤਾ ਗਿਆ। ਚੇਅਰਮੈਨ ਸੂਦ ਨੇ ਬਲਤੇਜ ਪੰਨੂ ਦੀ ਇਸ ਨਿਯੁਕਤੀ ਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ। ਨਵ ਨਿਯੁਕਤ ਮੀਡੀਆ ਸਲਾਹਕਾਰ ਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਦੇ ਨਾਲ ਨਿਭਾਉਣਗੇ। ਇਸ ਮੌਕੇ ਐਡਵੋਕੇਟ ਮਨੀਸ਼ ਬੱਤਰਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਾਜ਼ਰ ਸਨ।