ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ
ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ
Publish Date: Tue, 31 Mar 2026 05:03 PM (IST)
Updated Date: Tue, 31 Mar 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਰੀ ਮਨਾਹੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਾਲ 2026 ਦੌਰਾਨ ਕਣਕ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਖੇਤ ਮਾਲਕ ਫਸਲ ਕੱਟਣ ਉਪਰੰਤ ਨਾੜ ਨੂੰ ਅੱਗ ਲਗਾ ਦਿੰਦੇ ਹਨ। ਇਸ ਕਾਰਨ ਹਵਾ ਵਿਚ ਧੂੰਆਂ ਫੈਲਦਾ ਹੈ ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਆਮ ਜਨਤਾ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਖੜ੍ਹੀ ਫਸਲ ਨੂੰ ਨੁਕਸਾਨ ਪਹੁੰਚਣ, ਲਾਭਦਾਇਕ ਜੀਵ-ਜੰਤੂਆਂ ਦੇ ਮਰਨ, ਸੜਕੀ ਆਵਾਜਾਈ ਵਿਚ ਵਿਘਨ ਅਤੇ ਦੁਰਘਟਨਾਵਾਂ ਵਾਪਰਨ ਦਾ ਖ਼ਤਰਾ ਰਹਿੰਦਾ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ।