ਚੋਣਾਂ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ
ਚੋਣਾਂ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ
Publish Date: Sat, 16 May 2026 06:37 PM (IST)
Updated Date: Sat, 16 May 2026 06:39 PM (IST)
ਪੰਜਾਬੀ ਜਾਗਰਣ ਰਿਪੋਰਟ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ 26 ਮਈ ਨੂੰ ਹੋਣ ਵਾਲੀਆਂ ਮਿਊਂਸਪਲ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ, ਅਮਨ ਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਸਮੂਹ ਅਸਲਾ ਲਾਇਸੈਂਸੀਆਂ ਨੂੰ ਆਪਣੇ ਹਥਿਆਰ ਲੈ ਕੇ ਚੱਲਣ ਦੀ ਮੁਕੰਮਲ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਚੋਣਾਂ ਦੌਰਾਨ ਲੜਾਈ-ਝਗੜੇ ਅਤੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਜਿਸ ਕਾਰਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਹੈ। ਇਹ ਹੁਕਮ ਜ਼ਿਲ੍ਹੇ ਵਿਚ ਮਿਤੀ 31 ਮਈ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ।