ਸ਼ੁਕਰਾਨਾ ਯਾਤਰਾ ਦੌਰਾਨ ਡਰੋਨ ਉਡਾਉਣ ’ਤੇ ਪਾਬੰਦੀ
ਸ਼ੁਕਰਾਨਾ ਯਾਤਰਾ ਦੌਰਾਨ ਡਰੋਨ ਉਡਾਉਣ ’ਤੇ ਪਾਬੰਦੀ
Publish Date: Fri, 08 May 2026 06:52 PM (IST)
Updated Date: Fri, 08 May 2026 06:53 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੋਨਾ ਥਿੰਦ ਨੇ 9 ਮਈ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਜਾ ਰਹੀ ਸ਼ੁਕਰਾਨਾ ਯਾਤਰਾ ਦੇ ਰੂਟ ਅਤੇ ਸਮਾਗਮ ਵਾਲੀ ਜਗ੍ਹਾ ਦੇ ਆਸ-ਪਾਸ ਡਰੋਨ ਕੈਮਰੇ ਉਡਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਸ਼ੁਕਰਾਨਾ ਯਾਤਰਾ ’ਚ ਮੁੱਖ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ, ਹੋਰ ਲੀਡਰਸ਼ਿਪ ਅਤੇ ਭਾਰੀ ਜਨਸਮੂਹ ਸ਼ਾਮਲ ਹੋਵੇਗਾ। ਸੁਰੱਖਿਆ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਆਮ ਜਨਤਾ ਜਾਂ ਪ੍ਰਾਈਵੇਟ ਵਿਅਕਤੀਆਂ ਵੱਲੋਂ ਯੂਏਵੀ ਜਾਂ ਡਰੋਨ ਕੈਮਰੇ ਉਡਾਉਣ ਦੀ ਮਨਾਹੀ ਕੀਤੀ ਗਈ ਹੈ।