ਆਪ ਸਰਕਾਰ ਦੇ ਫੈਸਲਿਆਂ ਤੋਂ ਲੋਕ ਖੁਸ਼ : ਬਰਸਟ
ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਆਪ ਸਰਕਾਰ ਦੇ ਫੈਸਲਿਆਂ ਤੋਂ ਲੋਕ ਖੁਸ਼: ਹਰਚੰਦ ਸਿੰਘ ਬਰਸਟ
Publish Date: Sun, 31 May 2026 04:35 PM (IST)
Updated Date: Sun, 31 May 2026 04:38 PM (IST)

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਲਏ ਗਏ ਸਾਰੇ ਫੈਸਲੇ ਅਤੇ ਵਿਕਾਸ ਕਾਰਜ ਕੇਵਲ ਤੇ ਕੇਵਲ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਕੀਤੇ ਗਏ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਜਿਸਦਾ ਸਬੂਤ ਹਾਲ ਹੀ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਦਰਜ ਕੀਤੀ ਗਈ ਇਤਿਹਾਸਕ ਜਿੱਤ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦੌਰਾਨ ਕੀਤਾ ਗਿਆ। ਇਸ ਦੌਰਾਨ ਹਾਜ਼ਰ ਲੋਕਾਂ ਤੇ ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਭਰੋਸਾ ਜਤਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਚਹੁੰਪਖੀ ਵਿਕਾਸ ਕੀਤਾ ਜਾ ਰਿਹਾ ਹੈ। ਆਪ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸਾਰਿਆਂ ਗਰੰਟੀਆਂ ਪੂਰੀਆਂ ਕੀਤੀ ਗਈਆਂ ਹਨ, ਜਿਸ ਤੋਂ ਲੋਕ ਸੰਤੁਸ਼ਟ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਪਾਸੇ ਜਿੱਥੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ ਤੋਂ ਲੈ ਕੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਚਮਕੌਰ ਸਿੰਘ ਸਰਪੰਚ ਚੁਹੜਪੁਰ, ਗੁਰਵਿੰਦਰ ਸਰਪੰਚ, ਮਨਪ੍ਰੀਤ ਸਿੰਘ ਸਰਪੰਚ ਵਜੀਦਪੁਰ, ਰਾਮ ਸਿੰਘ ਸਰਪੰਚ ਫਤਿਹਪੁਰ, ਸੋਨੀ ਸਰਪੰਚ ਤਰਖਾਣ ਮਾਜਰਾ, ਮਨਪ੍ਰੀਤ ਸਰਪੰਚ ਬਦਨਪੁਰ, ਗਿੰਨੀ ਖੰਗੂੜਾ, ਬਿੰਦਰ ਨਾਗਰ, ਹੰਸ ਰਾਜ, ਅੰਗ੍ਰੇਜ ਭੁੱਲਰ, ਬਲਵਿੰਦਰ ਸਿੰਘ, ਹਰਜੀਤ ਸਿੰਘ, ਅੰਗ੍ਰੇਜ ਸਿੰਘ, ਗੁਰਜੀਤ ਸਿੰਘ, ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਹਜਾਰੀ ਲਾਲ ਜੋਹਰੀ, ਡਾ. ਹਰਮੇਸ਼, ਦਰਬਾਰਾ ਸਿੰਘ, ਨਰਿੰਦਰ ਕੁਮਾਰ , ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਮੌਜੂਦ ਰਹੇ।