ਭਾਕਿਯੂ ਸਿੱਧੂਪੁਰ ਵੱਲੋਂ ਸਿਵਲ ਹਸਪਤਾਲ ’ਚ ਡਾਕਟਰ ਖ਼ਿਲਾਫ ਧਰਨਾ
ਭਾਕਿਯੂ ਸਿੱਧੂਪੁਰ ਵੱਲੋਂ ਸਿਵਲ ਹਸਪਤਾਲ ’ਚ ਡਾਕਟਰ ਖ਼ਿਲਾਫ ਧਰਨਾ
Publish Date: Thu, 07 May 2026 07:44 PM (IST)
Updated Date: Fri, 08 May 2026 04:18 AM (IST)
ਕੀਤੀ ਪੀੜਤ ਕਿਸਾਨ ਨੂੰ ਇਨਸਾਫ਼ ਦੇਣ ਦੀ ਮੰਗ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੱਸੀ ਪਠਾਣਾਂ : ਸਿਵਲ ਹਸਪਤਾਲ ਬੱਸੀ ਪਠਾਣਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਰੋਸ ਧਰਨਾ ਲਾਇਆ ਗਿਆ। ਇਸ ਵਿਚ ਕਿਸਾਨ ਆਗੂ ਗੁਰਜੀਤ ਸਿੰਘ ਨੇ ਇਲਜ਼ਾਮ ਲਾਇਆ ਕਿ ਕੁੱਝ ਲੋਕਾਂ ਨੇ ਆਪਸੀ ਲਾਗ ਡਾਟ ਕਰਨਾ ਉਨ੍ਹਾਂ ਦੇ ਪਰਿਵਾਰ ’ਤੇ ਹਮਲਾ ਕੀਤਾ ਸੀ। ਜਿਸ ਵਿਚ ਉਨ੍ਹਾਂ ਦਾ ਪੁੱਤਰ ਜ਼ਖਮੀਂ ਹੋਇਆ ਸੀ ਪਰ ਸਿਆਸੀ ਦਬਾਅ ਕਾਰਨ ਐਮਐਲਆਰ ਰਿਪੋਰਟ ਸਹੀ ਨਹੀਂ ਬਣਾਈ ਗਈ। ਇਸ ਮੌਕੇ ਕਾਂਗਰਸੀ ਆਗੂ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਿਹਾ ਕਿ ਇਸ ਮਾਮਲੇ ਵਿਚ ਉੱਚ ਪੱਧਰੀ ਜਾਂਚ ਕਰਕੇ ਪੀੜਤ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਇਸ ਸਬੰਧੀ ਡਾਕਟਰ ਨੇ ਕਿਹਾ ਕਿ ਉਨ੍ਹਾ ਵੱਲੋਂ ਬਣਾਈ ਰਿਪੋਰਟ ਪੂਰੀ ਤਰਾਂ ਨਾਲ ਸਹੀ ਹੈ। ਰੋਸ ਧਰਨੇ ਵਿਚ ਵੱਡੀ ਗਿਣਤੀ ਵਿਚ ਮੌਜੂਦ ਕਿਸਾਨਾਂ ਨੇ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ ਜੋਰਦਾਰ ਨਾਅਰ੍ਹੇਬਾਜੀ ਕੀਤੀ। ਉਨ੍ਹਾਂ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਵੀ ਕੀਤਾ।