ਭਾਸ਼ਣ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਭਾਸ਼ਣ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
Publish Date: Thu, 07 May 2026 05:19 PM (IST)
Updated Date: Fri, 08 May 2026 04:09 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ: ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਦੀ ਵਿਦਿਆਰਥਣ ਅਵਲੀਨ ਕੌਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ, ਪਟਿਆਲਾ ਵੱਲੋਂ ਆਯੋਜਿਤ ਪੰਜਾਬੀ ਭਾਸ਼ਣ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅਵਲੀਨ ਕੌਰ ਨੇ ਪੱਤਰਕਾਰਤਾ ਅਤੇ ਨੈਤਿਕਤਾ ਵਿਸ਼ੇ ਤੇ ਆਪਣੇ ਵਿਚਾਰ ਬੜੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਇਸ ਮੁਕਾਬਲੇ ਵਿੱਚ 32 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਕਾਰਨ ਮੁਕਾਬਲਾ ਬਹੁਤ ਹੀ ਕਠਿਨ ਹੋਣ ਦੇ ਨਾਲ-ਨਾਲ ਦਿਲਚਸਪ ਵੀ ਬਣ ਗਿਆ। ਅਵਲੀਨ ਕੌਰ ਨੇ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਅਤੇ ਉਸ ਦੀ ਮਿਹਨਤ ਦਾ ਫਲ ਉਸ ਨੂੰ ਟਰਾਫੀ, ਸਰਟੀਫਿਕੇਟ, ਕਿਤਾਬਾਂ ਅਤੇ ਨਕਦ ਇਨਾਮ ਰੂਪ ਵਿੱਚ ਪ੍ਰਾਪਤ ਹੋਇਆ। ਸਕੂਲ ਚੇਅਰਮੈਨ ਡਾ ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਸਕੂਲ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਨੇ ਅਵਲੀਨ ਕੌਰ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਉਸਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਸਕੂਲ ਅਤੇ ਵਿਦਿਆਰਥੀਆਂ ਦੋਵਾਂ ਲਈ ਮਾਣ ਦਾ ਵਿਸ਼ਾ ਹੁੰਦੀਆਂ ਹਨ। ਉਹਨਾਂ ਅਧਿਆਪਿਕਾ ਜਸਵਿੰਦਰ ਕੌਰ ਦੀ ਮਿਹਨਤ ਦੀ ਸ਼ਲਾਘਾ ਕੀਤੀ।