ਭੁਪਿੰਦਰ ਭਿੰਦਾ ਵੱਲੋਂ ਪਿੰਡ ਖੇੜੀ ਗੰਡਿਆਂ ਤੋਂ ਬੱਸ ਨੂੰ ਕੀਤਾ ਰਵਾਨਾ
ਭੁਪਿੰਦਰ ਸਿੰਘ ਭਿੰਦਾ ਵੱਲੋਂ ਪਿੰਡ ਖੇੜੀ ਗੰਡਿਆਂ ਤੋਂ ਬੱਸ ਨੂੰ ਕੀਤਾ ਰਵਾਨਾ
Publish Date: Tue, 19 May 2026 06:22 PM (IST)
Updated Date: Tue, 19 May 2026 06:24 PM (IST)

ਫੋਟੋ 19ਪੀਟੀਐਲ: 17 ਐਚ ਐਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਵੱਲੋਂ ਚਲਾਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਘਨੋਰ ਦੇ ਪਿੰਡ ਖੇੜੀ ਗੰਡਿਆ ਤੋਂ ਵਿਰਾਸਤ ਸੇਵਾ ਸੰਗਠਨ ਤਹਿਤ ਬਲਾਕ ਸੰਮਤੀ ਸ਼ੰਭੂ ਕਲਾ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਖਾਨਪੁਰ ਗੰਡਿਆਂ ਵੱਲੋਂ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੌਰ ਦੇ ਯਤਨਾ ਸਦਕਾ ਸਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਗੁਰੂਧਾਮਾਂ ਸਮੇਤ ਹੋਰਨਾ ਗੁਰਧਾਮਾ ਦੇ ਦਰਸ਼ਨਾਂ ਲਈ ਸੰਗਤਾਂ ਨੂੰ ਰਵਾਨਾਂ ਕੀਤਾ। ਇਸ ਮੌਕੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਵੱਲੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਗਲਾਂ ’ਚ ਹਾਰ ਪਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਤੇ ਸ਼ਹਿਰਾਂ ’ਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਤਹਿਤ ਲੋਕਾਂ ਦੇ ਵਿਚ ਕਾਫੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਹਲਕਾ ਘਨੋਰ ਦੇ ਦਰਜਨਾਂ ਪਿੰਡਾਂ ਤੋਂ ਉਨ੍ਹਾਂ ਵੱਲੋਂ ਸ਼ਰਧਾਲੂਆਂ ਨੂੰ ਗੁਰੂ ਧਾਮਾਂ ਦੇ ਦਰਸ਼ਨਾਂ ਦੇ ਲਈ ਬੱਸਾਂ ਦੇ ਰਾਹੀ ਰਵਾਨਾ ਕੀਤਾ ਜਾ ਚੁੱਕਿਆ ਹੈ ਅਤੇ ਰਹਿੰਦੇ ਪਿੰਡਾਂ ਦੇ ਸ਼ਰਧਾਲੂਆਂ ਨੂੰ ਵੀ ਜਲਦ ਗੁਰੂਧਾਮਾਂ ਦੇ ਦਰਸ਼ਨਾਂ ਦੇ ਲਈ ਭੇਜਿਆ ਜਾਵੇਗਾ। ਇਸ ਦੌਰਾਨ ਟੀਮ ਦੇ ਵੱਲੋਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਦਾ ਵੀ ਸਨਮਾਨ ਕਰਦਿਆਂ ਧੰਨਵਾਦ ਕੀਤਾ। ਇਸ ਮੋਕੇ ਪ੍ਰਦੀਪ ਸਿੰਘ, ਪ੍ਰਦੀਪ ਕੁਮਾਰ, ਹਰਭਜਨ ਸਿੰਘ ਖਾਨਪੁਰ ਗੰਡਿਆ, ਹਰ ਵਿਲਾਸ ਸਿੰਘ, ਬੱਬੂ ਸਿੰਘ, ਰਾਮਾ ਨੰਬਰਦਾਰ, ਵਿਸਕੀ ਚਪੜ, ਰਣਬੀਰ ਸਿੰਘ ਖਾਨਪੁਰ ਗੰਡਿਆਂ ਸਮੇਤ ਪਿੰਡ ਵਾਸੀ ਹਾਜ਼ਰ ਸਨ।