ਭੁਪਿੰਦਰ ਸਿੰਘ ਰਾਜਪੁਰਾ ਸ਼ਹਿਰੀ ਦੇ ਮੀਤ ਪ੍ਰਧਾਨ ਨਿਯੁਕਤ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਨਿਊ ਗੁਰੂ
Publish Date: Thu, 12 Mar 2026 04:18 PM (IST)
Updated Date: Thu, 12 Mar 2026 04:30 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਨਿਊ ਗੁਰੂ ਅਰਜਨ ਦੇਵ ਕਲੋਨੀ ਰਾਜਪੁਰਾ ਸ਼ਹਿਰ ਵਿਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ, ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਖਰਾਜਪੁਰ ਦੀ ਅਗਵਾਈ ਵਿਚ ਹੋਈ। ਇਸ ਮੀਟਿੰਗ ’ਚ ਵਿਸ਼ੇਸ਼ ਤੌਰ ਤੇ ਬਲਕਾਰ ਸਿੰਘ ਬੈਂਸ ਜਨਰਲ ਸਕੱਤਰ ਪੰਜਾਬ ਪਹੁੰਚੇ, ਉਹਨਾਂ ਦੇ ਨਾਲ ਮਨਮੋਹਨ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਪਟਿਆਲਾ, ਜਸਵਿੰਦਰ ਸਿੰਘ ਲੰਬੜਦਾਰ ਸੀਨੀਅਰ ਮੀਤ ਪ੍ਰਧਾਨ ਰਾਜਪੁਰਾ, ਬਾਪੂ ਰੇਸ਼ਮ ਸਿੰਘ, ਅੰਗਰੇਜ਼ ਸਿੰਘ, ਸਤਿੰਦਰ ਸਿੰਘ ਪਹੁੰਚੇ। ਇਸ ਮੀਟਿੰਗ ਵਿਚ ਭੁਪਿੰਦਰ ਸਿੰਘ ਨੂੰ ਰਾਜਪੁਰਾ ਸ਼ਹਿਰ ਦਾ ਮੀਤ ਪ੍ਰਧਾਨ ਜਥੇਬੰਦੀ ਵੱਲੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਦੇ ਨਾਲ ਹਮੇਸ਼ਾ ਖੜ੍ਹੇ ਰਹਿਣਗੇ।