- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਪੁਸ਼ਟੀ ਕੀਤੀ ਕਿ ਜੇਲ੍ਹ ਤੋਂ ਭੱਜਣ ਵਾਲੇ ਕੈਦੀਆਂ ਨੂੰ ਪੁਲਿਸ ਨੇ ਫੜ ਲਿਆ ਹੈ, ਪਰ ਫਿਲਹਾਲ ਉਹ ਇਸ ਤੋਂ ਵੱਧ ਕੁਝ ਨਹੀਂ ਕਹਿ ਸਕਦੇ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚੋਂ ਤਿੰਨ ਕੈਦੀ ਫਰਾਰ ਹੋ ਗਏ। ਬੇਹੱਦ ਸੁਰੱਖਿਅਤ ਅਤੇ ਬਿਜਲੀ ਦੀਆਂ ਤਾਰਾਂ ਵਾਲੀਆਂ ਕੰਧਾਂ ਦੇ ਬਾਵਜੂਦ ਇਹ ਤਿੰਨੇ ਕੈਦੀ ਭੱਜਣ ਵਿੱਚ ਕਾਮਯਾਬ ਹੋ ਗਏ। ਜੇਲ੍ਹ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਕਾਰਨ ਭੱਜੇ ਇਹਨਾਂ ਤਿੰਨ ਕੈਦੀਆਂ ਵਿੱਚੋਂ ਦੋ ਨੂੰ ਪਟਿਆਲਾ ਪੁਲਿਸ ਨੇ ਕਾਬੂ ਕਰ ਲਿਆ ਹੈ।
ਘਟਨਾ ਨੂੰ ਲੈ ਕੇ ਜਿੱਥੇ ਜੇਲ੍ਹ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ, ਉੱਥੇ ਹੀ ਪਟਿਆਲਾ ਦੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਨੇ ਕਿਹਾ ਕਿ ਸੁਰੱਖਿਆ ਵਿੱਚ ਲਾਪਰਵਾਹੀ ਕਿਵੇਂ ਹੋਈ, ਇਹ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਜੇਲ੍ਹ ਤੋਂ ਭੱਜਣ ਵਾਲੇ ਕੈਦੀਆਂ ਨੂੰ ਪੁਲਿਸ ਨੇ ਫੜ ਲਿਆ ਹੈ, ਪਰ ਫਿਲਹਾਲ ਉਹ ਇਸ ਤੋਂ ਵੱਧ ਕੁਝ ਨਹੀਂ ਕਹਿ ਸਕਦੇ।