ਵਾਰਡ ਨੰਬਰ 9 ਤੋਂ ਕਾਂਗਰਸ ਉਮੀਦਵਾਰ ਮੋਨਿਕਾ ਗਿੱਲ ਦੇ ਹੱਕ ’ਚ ਵੱਡੀ ਰੈਲੀ
ਵਾਰਡ ਨੰਬਰ 9 ਤੋਂ ਕਾਂਗਰਸ ਉਮੀਦਵਾਰ ਮੋਨਿਕਾ ਗਿੱਲ ਦੇ ਹੱਕ ’ਚ ਵੱਡੀ ਰੈਲੀ
Publish Date: Sun, 24 May 2026 05:45 PM (IST)
Updated Date: Sun, 24 May 2026 05:46 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵਾਰਡ ਨੰਬਰ 9 ਤੋਂ ਕਾਂਗਰਸ ਉਮੀਦਵਾਰ ਮੋਨਿਕਾ ਗਿੱਲ ਦੇ ਹੱਕ ’ਚ ਇਕ ਵਿਸ਼ਾਲ ਚੋਣ ਜਲਸਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੀ ਹੈ ਅਤੇ ਆਉਣ ਵਾਲੇ ਸਮੇਂ ’ਚ ਵੀ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ ਚੋਣ ਜਿੱਤਣਾ ਨਹੀਂ, ਸਗੋਂ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਹੈ। ਨਾਗਰਾ ਨੇ ਕਿਹਾ ਕਿ ਪਾਰਟੀ ਹਮੇਸ਼ਾ ਹਰ ਵਰਗ ਨੂੰ ਨਾਲ ਲੈ ਕੇ ਚੱਲੀ ਹੈ ਅਤੇ ਭਵਿੱਖ ’ਚ ਵੀ ਲੋਕ ਸੇਵਾ ਦੀ ਇਹ ਲੜੀ ਜਾਰੀ ਰਹੇਗੀ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਵੀ ਮੋਨਿਕਾ ਗਿੱਲ ਦੇ ਹੱਕ ’ਚ ਖੁੱਲ੍ਹ ਕੇ ਸਮਰਥਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸਭ ਭਾਈਚਾਰਿਆਂ ਨੂੰ ਇਕੱਠੇ ਲੈ ਕੇ ਚੱਲਣ ਦੀ ਰਾਜਨੀਤੀ ਕੀਤੀ ਹੈ, ਜਿਸ ਕਾਰਨ ਉਹ ਮੋਨਿਕਾ ਗਿੱਲ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਪੂਰਾ ਸਹਿਯੋਗ ਦੇਣਗੇ। ਚੋਣ ਜਲਸੇ ’ਚ ਮਹਿਲਾਵਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੀ ਵੱਡੀ ਹਾਜ਼ਰੀ ਨੇ ਕਾਂਗਰਸ ਪਾਰਟੀ ਦੇ ਹੱਕ ’ਚ ਬਣ ਰਹੇ ਚੋਣ ਮਾਹੌਲ ਨੂੰ ਹੋਰ ਮਜ਼ਬੂਤ ਕੀਤਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਸਾਬਕਾ ਕੌਂਸਲਰ ਕੁਲਦੀਪ ਕੌਰ ਗਿੱਲ, ਵਾਰਡ ਨੰਬਰ 8 ਤੋਂ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ, ਵਪਾਰ ਮੰਡਲ ਦੇ ਚੇਅਰਮੈਨ ਗੁਰਸ਼ਰਨ ਸਿੰਘ ਬਿੱਟੂ, ਅੰਮ੍ਰਿਤਪਾਲ ਸਿੰਘ ਨੀਟੂ, ਸ਼ਾਹਬਾਜ਼ ਸਿੰਘ ਨਾਗਰਾ, ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਨਦੀਪ ਸਿੰਘ ਭੀਮਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਭੁਪਿੰਦਰ ਸਿੰਘ ਬਧੌਛੀ, ਮਹਿੰਦਰ ਸਿੰਘ ਮਾਨ ਰਿਟਾਇਰਡ ਬੀਪੀਈਓ, ਗੁਰਲਾਲ ਸਿੰਘ, ਹਰਦੀਪ ਸਿੰਘ ਵਜੀਰਾਬਾਦ, ਸਾਬਕਾ ਸਰਪੰਚ ਐਡਵੋਕੇਟ ਧਰਮਿੰਦਰ ਸਿੰਘ ਨਬੀਪੁਰ, ਗੁਰਭੇਜ ਸਿੰਘ ਰਾਏ, ਧਰਮਿੰਦਰ ਸਿੰਘ ਵਜੀਰਾਬਾਦ, ਸੁਖਵਿੰਦਰ ਸਿੰਘ ਕਾਲਾ, ਅਵਤਾਰ ਸਿੰਘ ਅਮਰਗੜ੍ਹ, ਹਰਿੰਦਰ ਸਿੰਘ ਮੂਲੇਪੁਰ, ਹਰਦੇਵ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੈਦਪੁਰਾ, ਇੰਦਰਜੀਤ ਸਿੰਘ ਬੀਬੀਪੁਰ, ਧਰਮਿੰਦਰ ਸਿੰਘ ਬਾਲਪੁਰ, ਅਵਤਾਰ ਸਿੰਘ ਹੱਲੋਤਾਲੀ, ਪਰਮਜੀਤ ਸਿੰਘ ਪੰਮੀ, ਹਰਚਰਨ ਸਿੰਘ ਨਾਗਰਾ ਅਤੇ ਅਕਰਮ ਖਾਨ ਸਮੇਤ ਵੱਡੀ ਗਿਣਤੀ ’ਚ ਮੁਸਲਮਾਨ ਭਾਈਚਾਰੇ ਦੇ ਆਗੂ ਸ਼ਾਮਿਲ ਸਨ।