ਸਰਕਾਰੀ ਬਿਕਰਮ ਕਾਲਜ ਪਟਿਆਲਾ ਦਾ ਪਾਸਪੈਕਟਸ ਜਾਰੀ
ਸਰਕਾਰੀ ਬਿਕਰਮ ਕਾਲਜ ਪਟਿਆ਼ਲਾ ਦਾ ਪ੍ਹਾਸਪੈਕਟਸ ਜਾਰੀ
Publish Date: Tue, 19 May 2026 04:35 PM (IST)
Updated Date: Tue, 19 May 2026 04:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਦੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਪ੍ਰਾਸਪੈਕਟਸ ਡਾ. ਬਲਬੀਰ ਸਿੰਘ, ਸਿਹਤ ਮੰਤਰੀ ਪੰਜਾਬ ਵੱਲੋਂ ਰਸਮੀ ਤੌਰ ’ਤੇ ਜਾਰੀ ਕੀਤਾ ਗਿਆ। ਸਾਬਕਾ ਪ੍ਰਿੰਸੀਪਲ ਦੀ ਸੇਵਾਮੁਕਤੀ ਤੋਂ ਬਾਅਦ ਕੁਝ ਛੋਟੇ ਬਦਲਾਵਾਂ ਨਾਲ ਅਪਡੇਟ ਕੀਤਾ ਗਿਆ ਇਹ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਨਵ-ਨਿਯੁਕਤ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਕਾਲਜ ਪ੍ਰਤੀ ਉਨ੍ਹਾਂ ਦੇ ਸਹਿਯੋਗ ਤੇ ਹੌਸਲਾ ਅਫ਼ਜ਼ਾਈ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਨੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਤੇ ਹਰਪੱਖੀ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਾਂ ਸੋਧਿਆ ਗਿਆ ਪ੍ਰਾਸਪੈਕਟਸ ਸੰਸਥਾ ਦੀ ਅਕਾਦਮਿਕ ਦ੍ਰਿਸ਼ਟੀ ਅਤੇ ਬਦਲਦੇ ਸਿੱਖਿਅਕ ਮਾਹੌਲ ਨਾਲ ਤਾਲਮੇਲ ਬਣਾਈ ਰੱਖਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਲਜ ਵੱਲੋਂ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਅਤੇ ਨੌਜਵਾਨਾਂ ਵਿਚ ਉੱਚ ਸਿੱਖਿਆ ਨੂੰ ਪ੍ਰੋਤਸਾਹਿਤ ਕਰਨ ਲਈ ਕੀਤੇ ਜਾ ਰਹੇ ਯੋਗਦਾਨ ਦੀ ਸਰਾਹਨਾ ਕੀਤੀ। ਸਮਾਗਮ ਵਿਚ ਡਾ. ਪਰਮਜੀਤ ਕੌਰ, ਡਾ. ਰੇਖਾ ਰਾਣੀ, ਡਾ. ਰੀਤੂ ਕਪੂਰ, ਪ੍ਰੋ. ਵਿਵੇਕ ਸਿੰਧੀ, ਪ੍ਰੋ. ਪਰਮਜੀਤ ਸਿੰਘ ਅਤੇ ਕਾਲਜ ਦੇ ਹੋਰ ਅਧਿਆਪਕ ਤੇ ਗੈਰ-ਅਧਿਆਪਨ ਸਟਾਫ ਮੈਂਬਰ ਹਾਜ਼ਰ ਸਨ।