ਭਾਜਪਾ ਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ : ਭੁੱਟਾ
ਭਾਜਪਾ ਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ : ਭੁੱਟਾ
Publish Date: Tue, 05 May 2026 05:43 PM (IST)
Updated Date: Tue, 05 May 2026 05:44 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸਰਹਿੰਦ ਦੇ ਮੁਹੱਲਾ ਆਦਮਪੁਰਾ ਵਿਖੇ ਐੱਸਸੀ ਵਿੰਗ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਹਨ, ਜਿਨ੍ਹਾਂ ਦਾ ਮੁੱਖ ਮੰਤਵ ਦੇਸ਼ ਤੇ ਸੂਬੇ ਦੇ ਭੋਲੇ-ਭਾਲੇ ਲੋਕਾਂ ਨੂੰ ਲੁੱਟਣਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀਆਂ ਹਨ, ਜਿਸ ਦਾ ਖ਼ਾਮਿਆਜ਼ਾ ਇਨ੍ਹਾਂ ਨੂੰ ਆਉਂਦੇ ਸਮੇਂ ’ਚ ਭੁਗਤਣਾ ਪਵੇਗਾ। ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਦੇਸ਼ ਵਾਸੀਆਂ ’ਤੇ ਵੱਡਾ ਆਰਥਿਕ ਬੋਝ ਪਾਇਆ ਹੈ। ਉਨ੍ਹਾਂ ਕਿਹਾ ਕਿ ਕੀਮਤ 2193 ਰੁਪਏ ਤੋਂ ਵਧਾ ਕੇ 3186 ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ 993 ਰੁਪਏ ਦਾ ਸਿੱਧਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਸਿਲੰਡਰ ਮਹਿੰਗੇ ਹੋਣ ਨਾਲ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵੀ ਉਛਾਲ ਆਵੇਗਾ, ਜਿਸ ਦਾ ਸਿੱਧਾ ਅਸਰ ਆਮ ਨਾਗਰਿਕ ਦੀ ਜੇਬ ’ਤੇ ਪਵੇਗਾ। ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋਣ ਕਾਰਨ ਲੋਕਾਂ ਨੂੰ ਆਰਥਿਕ ਤੌਰ ’ਤੇ ਭਾਰੀ ਨੁਕਸਾਨ ਝੱਲਣਾ ਪਵੇਗਾ। ਇਸ ਮੌਕੇ ਮਨੀਸ਼ ਕੁਮਾਰ ਸਰਹਿੰਦ, ਮੰਗਤ ਕੁਮਾਰ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਪ੍ਰਧਾਨ ਸਰਹਿੰਦ ਸ਼ਹਿਰ, ਹਰਵਿੰਦਰ ਕੌਰ, ਗੁਰਮੀਤ ਸਿੰਘ, ਜਸਵਿੰਦਰ ਪਾਲ ਸਿੰਘ, ਵਿਨੋਦ ਮਹਾਜਨ, ਨਰੇਸ਼ ਮਹਾਜਨ, ਗੁਰਜੀਤ ਸਿੰਘ, ਕਿਰਪਾਲ ਸਿੰਘ, ਵਿੱਕੀ, ਪ੍ਰਿੰਸ, ਰਾਹੁਲ ਵਰਮਾ, ਚੈਰੀ, ਭੋਲਾ, ਗੁਰਿੰਦਰ ਪਾਲ ਸਿੰਘ, ਐਡਵੋਕੇਟ ਪ੍ਰਦੀਪ ਕੁਮਾਰ, ਸੰਦੀਪ ਵਰਮਾ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਸਵਰਨਜੀਤ ਸਿੰਘ ਸੋਨੂ, ਮਨਪ੍ਰੀਤ ਸਿੰਘ, ਮਨਜੀਤ ਸਿੰਘ ਮਾਨ, ਤਰਲੋਕ ਚੰਦ ਅਤੇ ਮਨੀਸ਼ ਬਾਤਿਸ਼ ਵੀ ਮੌਜੂਦ ਸਨ।