ਮੰਡੀ ਗੋਬਿੰਦਗੜ੍ਹ ’ਚ ਭਾਜਪਾ, ਕਾਂਗਰਸ, ਅਕਾਲੀ ਤੇ ‘ਆਪ’ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਮੰਡੀ ਗੋਬਿੰਦਗੜ੍ਹ ’ਚ ਭਾਜਪਾ, ਕਾਂਗਰਸ, ਅਕਾਲੀ ਅਤੇ ‘ਆਪ’ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
Publish Date: Sat, 16 May 2026 05:53 PM (IST)
Updated Date: Sat, 16 May 2026 05:54 PM (IST)

ਗਰਗ, ਪੰਜਾਬੀ ਜਾਗਰਣ, ਅਮਲੋਹ : ਮੰਡੀ ਗੋਬਿੰਦਗੜ੍ਹ ਵਿਖੇ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ, ਕਾਂਗਰਸ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਐੱਸਡੀਐੱਮ ਅਮਲੋਹ ਚਰਨਜੋਤ ਸਿੰਘ ਵਾਲੀਆ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਗਏ। ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਦੱਸਿਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਇੰਚਾਰਜ ਵਿਪਨ ਸੂਦ ਕਾਕਾ, ਸੂਬਾ ਕਾਰਜਕਾਰੀ ਮੈਂਬਰ ਪ੍ਰਦੀਪ ਗਰਗ, ਜਗਦੀਪ ਸਿੰਘ ਚੀਮਾ, ਸੁਖਵਿੰਦਰ ਸਿੰਘ ਸੁਖੀ, ਦੇਵੀ ਦਿਆਲ ਪਰਾਸ਼ਰ, ਕੰਵਰਵੀਰ ਸਿੰਘ ਟੌਹੜਾ, ਸੰਦੀਪ ਸਿੰਘ ਬੱਲ ਦੀ ਹਾਜ਼ਰੀ ਵਿਚ ਆਪਣੇ ਉਮੀਦਵਾਰਾਂ ਦੇ ਨਾਮਜਜ਼ਾਦਗੀ ਪੱਤਰ ਦਾਖਲ ਕਰਵਾਏ। ਕਾਂਗਰਸ ਪਾਰਟੀ ਵੱਲੋਂ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੀ ਅਗਵਾਈ ਹੇਠ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਨਾਮਜ਼ਦਗੀ ਪੱਤਰ ਦਖਲ ਕਰਵਾਏ। ਜਦੋਂ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਨਾ, ਅਵਤਾਰ ਸਿੰਘ ਟੈਣੀ ਦੀ ਅਗਵਾਈ ਹੇਠ ਆਪਣੇ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਸਫਾਈ ਸੇਵਕਾਂ ਦੀ ਹੜਤਾਲ ਦੇ ਚਲਦੇ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਅਤੇ ਸਫਾਈ ਸੇਵਕਾਂ ਵੱਲੋਂ ਬਾਜ਼ਾਰ ਵਿਚ ਫੈਲਾਈ ਗੰਦਗੀ ਕਾਰਨ ਪ੍ਰਸ਼ਾਸਨ ਨੂੰ ਟਰੈਫਿਕ ਲਈ ਬਦਲਵੇਂ ਪ੍ਰਬੰਧ ਕਰਨੇ ਪਏ।