ਸਤਪਾਲ ਭਾਜਪਾ ਸ਼ਹਿਰੀ ਜ਼ਿਲ੍ਹਾ ਪਟਿਆਲਾ ਦਾ ਕਾਰਜਕਾਰੀ ਮੈਂਬਰ ਨਿਯੁਕਤ
ਸਤਪਾਲ ਭਾਜਪਾ ਸ਼ਹਿਰੀ ਜ਼ਿਲ੍ਹਾ ਪਟਿਆਲਾ ਦਾ ਕਾਰਜਕਾਰੀ ਮੈਂਬਰ ਨਿਯੁਕਤ
Publish Date: Sun, 22 Mar 2026 06:24 PM (IST)
Updated Date: Sun, 22 Mar 2026 06:25 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਭਾਰਤੀ ਜਨਤਾ ਪਾਰਟੀ ਨਾਲ ਜੁੜੇ ਸਤਪਾਲ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪਟਿਆਲਾ ਸ਼ਹਿਰੀ ਪ੍ਰਧਾਨ ਵਿਜੇ ਕੁਮਾਰ ਕੂਕਾ ਅਤੇ ਭਾਜਪਾ ਮਹਿਲਾ ਪ੍ਰਧਾਨ ਜੈ ਇੰਦਰ ਕੌਰ ਨੇ ਸਤਪਾਲ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਵਧਾਈ ਦਿੱਤੀ। ਇਸ ਮੌਕੇ ਜਨਰਲ ਸਕੱਤਰ ਹੈਪੀ ਸ਼ਰਮਾ, ਤੇਜਿੰਦਰ ਸਿੰਘ ਤੇਜੀ ਅਤੇ ਹੋਰ ਮੈਂਬਰ ਮੌਜੂਦ ਸਨ। ਕਾਰਜਕਾਰੀ ਮੈਂਬਰ ਨਿਯੁਕਤ ਕੀਤੇ ਗਏ ਸਤਪਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਪਾਰਟੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੀ ਅਜਿਹਾ ਕਰਦੇ ਰਹਿਣਗੇ।