ਬਲਾਕ ਸਨੌਰ ਬੀਜੇਪੀ ਵਰਕਰਾਂ ਨੇ ਮਨਾਇਆ ਜਸ਼ਨ
ਭਾਜਪਾ ਦੀ ਤਿੰਨ ਰਾਜਾਂ ’ਚ ਜਿੱਤ ਦਾ ਬਲਾਕ ਸਨੌਰ ਬੀਜੇਪੀ ਵਰਕਰਾਂ ਨੇ ਮਨਾਇਆ ਜਸ਼ਨ
Publish Date: Tue, 05 May 2026 04:32 PM (IST)
Updated Date: Tue, 05 May 2026 04:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਨੌਰ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਛਮੀ ਬੰਗਾਲ, ਅਸਾਮ ਤੇ ਪੁਡੂਚੇਰੀ ਵਿਚ ਮਿਲੀਆਂ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਬਲਾਕ ਸਨੌਰ ਦੇ ਬੀਜੇਪੀ ਵਰਕਰਾਂ ਵੱਲੋਂ ਬੱਸ ਸਟੈਂਡ ਢੋਲ ਵਜਾਕੇ ਜਸ਼ਨ ਮਨਾਇਆ ਗਿਆ, ਭਾਜਪਾ ਆਗੂਆਂ ਤੇ ਵਰਕਰਾਂ ਨੇ ਇਕ-ਦੂਜੇ ਨੂੰ ਲੱਡੂ ਖਿਲਾ ਕੇ ਖੁਸ਼ੀ ਸਾਂਝੀ ਕੀਤੀ ਤੇ ਪਾਰਟੀ ਦੀ ਕਾਮਯਾਬੀ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ। ਭਾਜਪਾ ਦੇ ਜ਼ਿਲ੍ਹਾ ਉਤਰੀ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ, ਸੀਨੀਅਰ ਆਗੂ ਹਰਵਿੰਦਰ ਸਿੰਘ ਹਰਪਾਲਪੁਰ,ਹਰਦੀਪ ਸਿੰਘ ਕੰਬੋਜ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦੀਆਂ ਲੋਕ ਹਿੱਤ ਨੀਤੀਆਂ ਅਤੇ ਮਜ਼ਬੂਤ ਅਗਵਾਈ ’ਤੇ ਲਗਾਤਾਰ ਭਰੋਸੇ ਦੀ ਮੋਹਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਵਿਕਾਸ ਦੀਆਂ ਨੀਤੀਆਂ ਅਤੇ ਸਾਫ ਸੁਥਰੀ ਸਰਕਾਰ ਨੇ ਹਰ ਵਰਗ ਦਾ ਦਿਲ ਜਿੱਤਿਆ ਹੈ, ਜਿਸ ਕਾਰਨ ਪਾਰਟੀ ਨੂੰ ਵੱਖ-ਵੱਖ ਰਾਜਾਂ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਭਾਜਪਾ ਦੀ ਮਜ਼ਬੂਤ ਸੰਗਠਨਾਤਮਕ ਢਾਂਚੇ ਅਤੇ ਵਰਕਰਾਂ ਦੀ ਦਿਨ-ਰਾਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਵੀ ਬੀਜੇਪੀ ਦੀ ਸਰਕਾਰ ਬਣੋਗੀ । ਉਨ੍ਹਾਂ ਕਿਹਾ ਕਿ ਸੂਬੇ ਭਰ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਰਿਹਾ ਹੈ ਅਤੇ ਪੂਰਾ ਮਾਹੌਲ ਜਿੱਤ ਦੇ ਰੰਗ ਵਿਚ ਰੰਗਿਆ ਹੋਇਆ ਹੈ। ਇਸ ਮੌਕੇ ਬੀਬਾ ਗਗਨ ਸ਼ੇਰਗਿੱਲ ਪ੍ਰਧਾਨ ਮਹਿਲਾ ਮੋਰਚਾ,ਜਰਨੈਲ ਸਿੰਘ ਪ੍ਰਧਾਨ ਯੁਵਾ ਮੋਰਚਾ, ਜਗਦੇਵ ਸਿੰਘ ਹਡਾਣਾ, ਹੰਸ ਰਾਜ ਚਿੜਵਾ, ਧਰਮਪਾਲ ਫਰੀਦਪੁਰ, ਰਾਜਿੰਦਰ ਸਿੰਘ ਮਸਿੰਘਨ ਜਤਿੰਦਰ ਕੋਹਲੀ , ਹਰਜੋਤ ਸਨੀ ,ਅਤੇ ਕਰਮਜੀਤ ਸਿੰਘ ਸਨੌਰ ਵੀ ਹਾਜ਼ਰ ਸਨ।