ਭਾਜਪਾ ਪਾਰਟੀ ਦੀ ਵੱਡੀ ਜਿੱਤ ਦੀ ਖੁਸ਼ੀ ਵੰਡੇ ਲੱਡੂ
ਭਾਜਪਾ ਪਾਰਟੀ ਦੀ ਵੱਡੀ ਜਿੱਤ ਦੀ ਖੁਸ਼ੀ ਵੰਡੇ ਲੱਡੂ
Publish Date: Thu, 07 May 2026 05:18 PM (IST)
Updated Date: Fri, 08 May 2026 04:09 AM (IST)

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ: ਭਾਜਪਾ ਪਾਰਟੀ ਦੀ ਵੱਡੀ ਜਿੱਤ ਦੀ ਖੁਸ਼ੀ ਵਿੱਚ ਹਲਕਾ ਨਾਭਾ ਤੋਂ ਭਾਜਪਾ ਵਪਾਰ ਮੰਡਲ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਅਗਰਵਾਲ ਸਭਾ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਅਤੇ ਹਲਕਾ ਨਾਭਾ ਦੇ ਮੁੱਖ ਸੇਵਾਦਾਰ ਬਰਿੰਦਰ ਬਿੱਟੂ ਦੀ ਅਗਵਾਈ ਹੇਠ ਭਾਜਪਾ ਪਾਰਟੀ ਦੇ ਵਰਕਰਾਂ ਤੇ ਆਗੂਆਂ ਵੱਲੋਂ ਪਟਿਆਲਾ ਗੇਟ ਵਿਖੇ ਲੱਡੂ ਵੰਡ ਕੇ ਜਸ਼ਨ ਮਨਾਏ ਗਏ। ਉਨ੍ਹਾਂ ਨੇ ਪੱਛਮੀ ਬੰਗਾਲ ਦੀ ਜਿੱਤ ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬੰਗਾਲ ਨੇ ਮਾਫੀਆ ਅਤੇ ਨਸ਼ਾ ਖਿਲਾਫ ਵੋਟ ਪਾਈ ਹੈ, ਉਸ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ ਅਤੇ ਪੰਜਾਬ ਵਿੱਚ ਵੀ ਤਖਤਾ ਪਲਟ ਹੋਵੇਗਾ, ਕਿਉਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਜੂਦ ਖਤਮ ਹੁੰਦਾ ਜਾ ਰਿਹਾ ਹੈ। ਇੱਥੇ ਭਰਿਸ਼ਟਾਚਾਰ ਦਾ ਬੋਲਬਾਲਾ ਹੈ ਪੰਜਾਬ ਦਾ ਹਰ ਵਰਗ ਆਪ ਦੀ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਨੇ ਇਸ ਜਿੱਤ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਜਿੱਤ ਦਾ ਨਾਭਾ ਚ ਜਸ਼ਨ ਮਨਾਇਆ ਗਿਆ, ਜਿੱਥੇ ਢੋਲ ਵਜਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਪ੍ਰਗਟਾਈ ਗਈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦਾ ਗੜ੍ਹ ਢਹਿ ਗਿਆ ਹੈ ਅਤੇ ਭਾਜਪਾ ਸੱਤਾ ਵਿੱਚ ਆ ਗਈ ਹੈ, ਜਿਸ ਦਾ ਅਸਰ ਪੰਜਾਬ ਦੀ ਸਿਆਸਤ ਤੇ ਵੀ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਾਨਦਾਰ ਜਿੱਤ ਹੋਈ ਹੈ, ਜਿਸ ਕਾਰਨ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਆਗੂਆਂ ਦੇ ਹੌਸਲੇ ਬੁਲੰਦ ਹੋ ਚੁੱਕੇ ਹਨ ਤੇ ਹੁਣ 2027 ਵਿੱਚ ਪੰਜਾਬ ਦੀ ਵਾਰੀ ਹੈ। ਪੰਜਾਬ ਵਿੱਚ ਵੀ ਕਮਲ ਖਿਲਾਕੇ ਵਿਕਾਸ ਦੀਆਂ ਨਵੀਆਂ ਲੀਹਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਰਾਹਗੀਰਾਂ ਨੂੰ ਲੱਡੂ ਵੰਡਕੇ ਵਧਾਈ ਦਿਤੀ ਗਈ। ਇਸ ਮੌਕੇ ਰਾਜੇਸ਼ ਬਾਂਸਲ ਬੱਬੂ, ਬਰਿੰਦਰ ਬਿੱਟੂ, ਵਿਨੋਦ ਕਾਲੜਾ, ਗੌਰਵ ਜਲੋਟਾ, ਪਰਮਿੰਦਰ ਗੁਪਤਾ, ਅਸ਼ੋਕ ਜਿੰਦਲ, ਅਮਰ ਚੰਦ ਕਥੂਰੀਆ ਪਵਨ ਗਰਗ, ਜੀਐੱਸ ਸੋਢੀ, ਐਡਵੋਕੇਟ ਅਤੁਲ ਬਾਂਸਲ, ਐਡਵੋਕੇਟ ਨਰਿੰਦਰ ਸ਼ਰਮਾ, ਗਿਰਧਾਰੀ ਲਾਲ ਬਾਂਸਲ, ਅਨਿਲ ਖੱਟਰ ਨੰਨੀ, ਰੋਬਿਨ ਗੋਇਲ, ਪ੍ਰਮੋਦ ਜਿੰਦਲ, ਅਸ਼ੋਕ ਸਿੰਗਲਾ, ਸੰਜੀਵ ਜਿੰਦਲ, ਸੁਭਾਸ਼ ਬਾਂਸਲ, ਰਾਮ ਕ੍ਰਿਸ਼ਨ ਭੱਲਾ, ਯੁੱਧਵੀਰ ਸੋਢੀ, ਨਵਦੀਪ ਬਾਵਾ, ਰਾਜੇਸ਼ ਨਿਟੀ, ਸੰਦੀਪ ਸਿੰਗਲਾ, ਕਮਲ ਕੁਮਾਰ, ਆਦਿ ਨੇ ਅਸਾਮ ਅਤੇ ਪੁਡੂਚੇਰੀ ਵਿੱਚ ਵੀ ਭਾਜਪਾ ਪਾਰਟੀ ਦੀ ਜਿੱਤ ਨੂੰ ਲੈ ਕੇ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ।