ਵੱਖ-ਵੱਖ ਪਾਰਟੀਆਂ ਦੇ 2 ਦਰਜਨ ਪਰਿਵਾਰ ਭਾਜਪਾ ’ਚ ਸ਼ਾਮਲ
ਵੱਖ-ਵੱਖ ਪਾਰਟੀਆਂ ਦੇ 2 ਦਰਜਨ ਪਰਿਵਾਰ ਭਾਜਪਾ ’ਚ ਸ਼ਾਮਲ
Publish Date: Sat, 16 May 2026 04:22 PM (IST)
Updated Date: Sat, 16 May 2026 04:24 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਦੇ ਪਿੰਡ ਅਜਰਾਵਰ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਕਰੀਬ ਦੋ ਦਰਜਨ ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਪਟਕਾ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵਿਕਾਸ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਪੰਜਾਬ ਦੇ ਲੋਕ ਭਾਜਪਾ ਨਾਲ ਤੇਜ਼ੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿਚ ਲੋਕਾਂ ਦਾ ਭਾਜਪਾ ਪ੍ਰਤੀ ਵਧਦਾ ਵਿਸ਼ਵਾਸ ਇਸ ਗੱਲ ਦਾ ਸੰਕੇਤ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਜੌਨ ਅਜਰਾਵਰ, ਮਾਲਾ ਰਾਮ, ਗੁਰਮੇਲ ਸਿੰਘ, ਹੈਪੀ ਰਾਣਾ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਮੁਖਤਿਆਰ ਸਿੰਘ, ਸਰੋਜ ਬਾਲਾ, ਕਮਲਾ ਦੇਵੀ, ਚਾਂਦੋ, ਬਬਲੀ, ਸਪਨਾ ਰਾਣੀ, ਅੰਜੂ ਰਾਣੀ ਅਤੇ ਨਿੰਦਰ ਸਿੰਘ ਆਦਿ ਸ਼ਾਮਲ ਸਨ। ਇਸ ਦੌਰਾਨ ਕ੍ਰਿਸ਼ਨ ਰਾਣਾ, ਸਤਨਾਮ ਸਿੰਘ ਸੱਤੀ, ਗੌਤਮ ਸੂਦ, ਲਾਡੀ ਘੁੰਮਣਾ, ਗਮਦੂਰ ਸ਼ਰਮਾ, ਸੋਮ ਲਾਲ, ਭਾਗ ਸਿੰਘ, ਰਾਮ ਸਰੂਪ, ਕਾਕਾ ਸਿੰਘ, ਸੀਤਾ ਕੁਮਾਰ, ਰਜਿੰਦਰ ਕੁਮਾਰ ਅਤੇ ਵਿਸ਼ੂ ਕਪਿਲ ਸਮੇਤ ਹੋਰ ਆਗੂ ਵੀ ਮੌਜੂਦ ਸਨ।