ਭਾਜਪਾ ਯੁਵਾ ਮੋਰਚਾ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ
ਭਾਜਪਾ ਯੁਵਾ ਮੋਰਚਾ ਵੱਲੋਂ ਰਾਹੁਲ ਗਾਂਧੀ ਖਿਲਾਫ ਰੋਸ ਪ੍ਰਦਰਸ਼ਨ
Publish Date: Sat, 21 Feb 2026 07:06 PM (IST)
Updated Date: Sat, 21 Feb 2026 07:09 PM (IST)

- ਨਾਅਰੇਬਾਜ਼ੀ ਕਰ ਕੇ ਸਾੜਿਆ ਪੁਤਲਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਭਾਰਤੀ ਜਨਤਾ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਵਿਜੇ ਵਿਜੇ ਕੁਮਾਰ ਕੂਕਾ ਦੇ ਨਿਰਦੇਸ਼ਾਂ ਹੇਠ ਯੁਵਾ ਮੋਰਚਾ ਪਟਿਆਲਾ ਵੱਲੋਂ ਫੁਹਾਰਾ ਚੌਕ ਵਿਖੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਯੁਵਾ ਮੋਰਚਾ ਦੇ ਪ੍ਰਧਾਨ ਨਿਖਿਲ ਕੁਮਾਰ ਕਾਕਾ ਦੀ ਅਗਵਾਈ ਵਿੱਚ ਹੋਏ ਇਸ ਵਿਰੋਧ ਪ੍ਰਦਰਸ਼ਨ ਵਿੱਚ ਕਾਰਕੁੰਨਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਸਾੜਿਆ। ਰੋਸ ਪ੍ਰਦਰਸ਼ਨ ਦੌਰਾਨ ਯੁਵਾ ਮੋਰਚਾ ਦੇ ਕਾਰਕੁੰਨਾਂ ਨੇ ਦੋਸ਼ ਲਗਾਇਆ ਕਿ ਰਾਹੁਲ ਗਾਂਧੀ ਦੇ ਬਿਆਨ ਦੇਸ਼ ਦੇ ਅਕਸ ਅਤੇ ਅੰਤਰਰਾਸ਼ਟਰੀ ਸਾਖ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਪੱਧਰ ਤੇ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਦੇਸ਼ ਵਜੋਂ ਉੱਭਰ ਰਿਹਾ ਹੈ ਅਤੇ ਅਜਿਹੇ ਸਮੇਂ ਜਦੋਂ ਦੇਸ਼ ਵਿਰੁੱਧ ਨਕਾਰਾਤਮਕ ਬਿਆਨ ਨਿੰਦਣਯੋਗ ਹਨ। ਯੁਵਾ ਮੋਰਚਾ ਦੇ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੇ ਮਾਣ, ਸਨਮਾਨ ਅਤੇ ਏਕਤਾ ਨਾਲ ਸਮਝੌਤਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੇ ਬਿਆਨ ਜਾਰੀ ਰਹੇ ਤਾਂ ਸੰਗਠਨ ਭਵਿੱਖ ਵਿੱਚ ਹੋਰ ਵੀ ਤਿੱਖਾ ਅੰਦੋਲਨ ਸ਼ੁਰੂ ਕਰੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਯੁਵਾ ਮੋਰਚਾ ਦੇ ਅਧਿਕਾਰੀ ਅਤੇ ਕਾਰਕੁੰਨ ਮੌਜੂਦ ਸਨ। ਸਾਰਿਆਂ ਨੇ ਇੱਕ ਸੁਰ ਵਿੱਚ ਕਿਹਾ ਕਿ ਭਾਰਤ ਦੀ ਤਰੱਕੀ ਅਤੇ ਵਿਸ਼ਵ ਪੱਧਰ ਤੇ ਵਧਦੀ ਸਾਖ ਨੂੰ ਕਿਸੇ ਵੀ ਤਰ੍ਹਾਂ ਦੀ ਨਕਾਰਾਤਮਕ ਰਾਜਨੀਤੀ ਦੁਆਰਾ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ।