ਭਾਜਪਾ ਦੀ ਜਿੱਤ ਰਾਸ਼ਟਰ ਹਿੱਤ ਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਭਾਗਨਪੁਰ
ਬੰਗਾਲ ’ਚ ਭਾਜਪਾ ਦੀ ਜਿੱਤ ਰਾਸ਼ਟਰ ਹਿੱਤ ਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਭਾਗਨਪੁਰ
Publish Date: Thu, 07 May 2026 05:54 PM (IST)
Updated Date: Fri, 08 May 2026 04:12 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਜਪਾ ਦੇ ਯੂਥ ਆਗੂ ਤੇ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਗੁਰਦੀਪ ਸਿੰਘ ਭਾਗਨਪੁਰ ਨੇ ਪੱਛਮੀ ਬੰਗਾਲ ’ਚ ਭਾਜਪਾ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਜਨਤਾ ਹੁਣ ਵਿਕਾਸ, ਰਾਸ਼ਟਰ ਹਿੱਤ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਭਾਜਪਾ ’ਤੇ ਵਿਸ਼ਵਾਸ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬੁਨਿਆਦੀ ਢਾਂਚੇ, ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਇਤਿਹਾਸਕ ਕੰਮ ਕੀਤੇ ਹਨ। ਪੰਜਾਬ ਦੇ ਲੋਕ ਵੀ ਹੁਣ ਵਿਕਾਸ ਵਾਲੀ ਰਾਜਨੀਤੀ ਦੇ ਨਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਜਪਾ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ’ਚ ਭਾਜਪਾ ਹਰ ਸੀਟ ’ਤੇ ਉਮੀਦਵਾਰ ਖੜ੍ਹੇ ਕਰ ਰਹੀ ਹੈ ਅਤੇ ਪਾਰਟੀ ਦੇ ਉਮੀਦਵਾਰ ਵੱਡੀ ਜਿੱਤ ਪ੍ਰਾਪਤ ਕਰਨਗੇ।