ਫਰੀਦਕੋਟ ਦੇ ਪਿੰਡ ਹਰੀ ਨੌ ਵਿਖੇ ਲੈਂਡ ਮੌਰਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਦੋ ਸਕੇ ਭਰਾਵਾਂ ਅਤੇ ਧੋਖਾਧੜੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਮਗਰੋਂ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ’ਚ ਆਉਣ ਸਾਰ ਲੈਂਡ ਮੌਰਗੇਜ ਬੈਂਕ ਵੱਲੋਂ ਕਿਸਾਨਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਕਰਜ਼ੇ ਦਾ ਨਿਪਟਾਰਾ ਕਰਨ ਦੀ ਬਜਾਏ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਹੁਕ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਫਰੀਦਕੋਟ ਦੇ ਪਿੰਡ ਹਰੀ ਨੌ ਵਿਖੇ ਲੈਂਡ ਮੌਰਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕੁਸ਼ੀ ਕਰਨ ਵਾਲੇ ਦੋ ਸਕੇ ਭਰਾਵਾਂ ਅਤੇ ਧੋਖਾਧੜੀ ਦੇ ਸ਼ਿਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਮਗਰੋਂ ਜ਼ਿਲ੍ਹਾ ਪ੍ਰਧਾਨ ਗੁਰਜਿੰਦਰ ਸਿੰਘ ਖੋਜੇ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ’ਚ ਆਉਣ ਸਾਰ ਲੈਂਡ ਮੌਰਗੇਜ ਬੈਂਕ ਵੱਲੋਂ ਕਿਸਾਨਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਲਿਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਾਢੇ ਚਾਰ ਸਾਲ ਬੀਤ ਜਾਣ ’ਤੇ ਵੀ ਕਰਜ਼ੇ ਦਾ ਨਿਪਟਾਰਾ ਕਰਨ ਦੀ ਬਜਾਏ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਧੱਕੇਸ਼ਾਹੀ ਕਾਰਨ ਪਿੰਡ ਹਰੀ ਨੌ ਦੇ ਭਰਾਵਾਂ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ। ਇਨ੍ਹਾਂ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ 30 ਮਾਰਚ ਤੋਂ ਬੈਂਕ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬੈਂਕਾਂ ਵੱਲੋਂ ਜ਼ਮੀਨ ਦੀ ਫਰਦ ਆਪਣੇ ਨਾਂ ਕਰਵਾਉਣ ਦੇ ਬਾਵਜੂਦ ਕਿਸਾਨਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਖਾਲੀ ਚੈੱਕ ਲਏ ਗਏ ਹਨ, ਜਿਸ ਨੂੰ ਡੀਸੀ ਅਤੇ ਐਸਐਸਪੀ ਦੀ ਮੌਜੂਦਗੀ ’ਚ ਬੈਂਕ ਦੇ ਉੱਚ ਅਧਿਕਾਰੀ ਵੀ ਮੰਨ ਚੁੱਕੇ ਹਨ। ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ ਦੱਸਿਆ ਕਿ ਬੈਂਕ ਮੈਨੇਜਰਾਂ ਦੇ ਘਪਲਿਆਂ ਦੇ ਸੈਂਕੜੇ ਕੇਸ ਸਾਹਮਣੇ ਆਉਣ ਤੋਂ ਬਾਅਦ 12 ਤੋਂ ਵੱਧ ਜ਼ਿਲ੍ਹਿਆਂ ’ਚ ਮੇਨ ਬ੍ਰਾਂਚਾਂ ਬੰਦ ਕਰਕੇ ਅੰਦੋਲਨ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਸੰਘਰਸ਼ ਤਿੱਖਾ ਕਰਦਿਆਂ 1 ਜੂਨ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਚੰਡੀਗੜ੍ਹ ਦੇ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ ਸਿੱਧੂਪੁਰ, ਪ੍ਰਕਾਸ ਸਿੰਘ ਬੱਬਲ, ਅਵਤਾਰ ਸਿੰਘ ਡੰਗੇੜੀਆ, ਇਕਬਾਲ ਸਿੰਘ ਗੋਪਾਲੋਂ, ਅਮਰਜੀਤ ਸਿੰਘ, ਅਵਤਾਰ ਸਿੰਘ ਖਰੌਡਾ, ਬਲਪ੍ਰੀਤ ਸਿੰਘ ਅਬਦੁੱਲਾਪੁਰ, ਸਤਨਾਮ ਸਿੰਘ ਕੋਟਲਾ, ਸੁੱਚਾ ਸਿੰਘ ਮਲਕੋਮਾਜਰਾ, ਜੋਗਿੰਦਰ ਸਿੰਘ ਪੱਤੋਂ, ਚਤਰ ਸਿੰਘ ਹੁਸੈਨਪੁਰਾ ਅਤੇ ਬਲਕਾਰ ਸਿੰਘ ਜਰਖੇਲਾ ਖੇੜੀ ਆਦਿ ਮੌਜੂਦ ਸਨ।