ਬਲਾਕ ਸੰਮਤੀ ਖੇੜਾ ਦੀ ਚੋਣ ਮੁਕੰਮਲ: ਪਰਮਿੰਦਰ ਕੌਰ ਬਣੀ ਚੇਅਰਪਰਸਨ, ਵਿਕਰਮਜੀਤ ਸਿੰਘ ਨੇ ਸੰਭਾਲੀ ਉਪ-ਚੇਅਰਮੈਨ ਦੀ ਕਮਾਨ
ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੀ ਬਲਾਕ ਸੰਮਤੀ ਖੇੜਾ ਦੀ ਚੋਣ ਹੋਈ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੂੰ ਚੇਅਰਮੈਨ ਅਤੇ ਵਿਕਰਮਜੀਤ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ। ਚੋਣ ਉਪਰੰਤ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਾਰੇ ਹੀ ਉਮੀਦਵਾਰ ਮੈਂਬਰਾਂ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ।
Publish Date: Thu, 05 Mar 2026 04:53 PM (IST)
Updated Date: Thu, 05 Mar 2026 04:55 PM (IST)

ਫਤਿਹਗੜ੍ਹ ਸਾਹਿਬ - ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਅਧੀਨ ਆਉਂਦੀ ਬਲਾਕ ਸੰਮਤੀ ਖੇੜਾ ਦੀ ਚੋਣ ਹੋਈ ਜਿਸ ਦੇ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਰਮਿੰਦਰ ਕੌਰ ਨੂੰ ਚੇਅਰਮੈਨ ਅਤੇ ਵਿਕਰਮਜੀਤ ਸਿੰਘ ਨੂੰ ਉਪ ਚੇਅਰਮੈਨ ਚੁਣਿਆ ਗਿਆ ਹੈ। ਚੋਣ ਉਪਰੰਤ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਸਾਰੇ ਹੀ ਉਮੀਦਵਾਰ ਮੈਂਬਰਾਂ ਨੂੰ ਸਿਰੋਪਾਓ ਦੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ। ਅਸੀਂ ਆਸ ਕਰਦੇ ਹਾਂ ਕਿ ਬਲਾਕ ਸੰਮਤੀ ਖੇੜਾ ਦੀ ਨਵੀਂ ਚੁਣੀ ਗਈ ਟੀਮ ਸਰਬ ਪੱਖੀ ਵਿਕਾਸ ਦੇ ਲਈ ਰਲ ਮਿਲ ਕੇ ਕੰਮ ਕਰੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਜੋ ਕਿ ਆਮ ਲੋਕਾਂ ਦੀ ਬਿਹਤਰੀ ਦੇ ਲਈ ਕੰਮ ਕਰ ਰਹੀ ਹੈ। ਜਿੱਥੇ ਹਲਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਇਲਾਕੇ ਦਾ ਸਰਬਪੱਖੀ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਨਵੀਂ ਚੁਣੀ ਗਈ ਚੇਅਰਮੈਨ ਪਰਮਿੰਦਰ ਕੌਰ ਨੇ ਕਿਹਾ ਕਿ ਉਹ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਧੰਨਵਾਦੀ ਹਨ ਜਿਨਾਂ ਦੀ ਯੋਗ ਅਗਵਾਈ ਦੇ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਹਨਾਂ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਦੇ ਨਾਲ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ ਪੁਸ਼ਪਿੰਦਰ ਸਿੰਘ ਪਰਮਿੰਦਰ ਕੌਰ ਹਰਪ੍ਰੀਤ ਕੌਰ ਦਵਿੰਦਰ ਕੌਰ ਹਰਜਿੰਦਰ ਸਿੰਘ ਮਲਕੀਤ ਸਿੰਘ ਬਲਜਿੰਦਰ ਸਿੰਘ ਕੁਲਦੀਪ ਕੌਰ ਕਰਮਜੀਤ ਸਿੰਘ ਰਮਨਪ੍ਰੀਤ ਕੌਰ ਬਲਕਾਰ ਸਿੰਘ ਹਰਜੀਤ ਕੌਰ, ਦਿਲਪ੍ਰੀਤ ਭੱਟੀ, ਜਿਲਾ ਪਰਿਸ਼ਦ ਮੈਂਬਰ ਅਮਰਿੰਦਰ ਮੰਡੋਫਲ, ਹਰਮੇਸ਼ ਪੁੰਨੀਆ ਹੈਪੀ ਭੈਣੀ ਆਦਿ ਵੀ ਹਾਜ਼ਰ ਸਨ।