ਬੀਆਰ ਅੰਬੇਡਕਰ ਜੈਅੰਤੀ ਮੌਕੇ ਖੂਨਦਾਨ ਕੈਂਪ ਲਗਾਇਆ
ਬੀਆਰ ਅੰਬੇਡਕਰ ਜੈਅੰਤੀ ਮੌਕੇ ਖੂਨਦਾਨ ਕੈਂਪ ਲਗਾਇਆ
Publish Date: Wed, 15 Apr 2026 06:09 PM (IST)
Updated Date: Wed, 15 Apr 2026 06:12 PM (IST)

ਫ਼ੋਟੋ ਫ਼ਾਈਲ : 6 -ਖ਼ੂਨਦਾਨੀਆ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਡਾ. ਬੀਆਰ ਅੰਬੇਡਕਰ ਦੇ ਜਨਮ ਦਿਨ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਖੂਨਦਾਨ ਕੀਤਾ। ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਖੂਨਦਾਨੀਆਂ ਦੀ ਹੌਸਲਾ ਅਫ਼ਜਾਈ ਕੀਤੀ। ਵਿਧਾਇਕ ਰਾਏ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਡਕਰ ਨੂੰ ਦੁਨੀਆਂ ’ਚ ਜਾਣਿਆ ਜਾਂਦਾ ਹੈ, ਜਿਨਾਂ ਨੇ ਆਪਣੇ ਸੰਘਰਸ਼ਮਈ ਜੀਵਨ ਦੇ ਵਿੱਚ ਪੜ੍ਹਾਈ ਕੀਤੀ ਅਤੇ ਆਪਣੇ ਸਮਾਜ ਦੇ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਸੁਰੱਖਿਆ ਦੇ ਲਈ ਸ਼ੈੱਡ ਪਾਇਆ ਜਾ ਰਿਹਾ ਹੈ। ਇਸ ਮੌਕੇ ਏਐਸਆਈ ਬਲਜਿੰਦਰ ਸਿੰਘ, ਐਡਵੋਕੇਟ ਹਰਕਮਲ ਸਿੰਘ, ਅਮਰਦੀਪ ਸਿੰਘ, ਦੀਪਕ ਬਾਤਿਸ਼, ਰਜੇਸ਼ ਕੁਮਾਰ, ਰਜੇਸ਼ ਉੱਪਲ, ਹੈਪੀ ਭੈਣੀ, ਦਵਿੰਦਰ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਅਸੀਸ ਅੱਤਰੀ, ਬੰਟੂ ਮਹੱਦੀਆਂ, ਦਿਲਪ੍ਰੀਤ ਸਿੰਘ ਭੱਟੀ, ਬਿੱਟੂ ਸੂਦ, ਸਰਪੰਚ ਰਣਜੋਧ ਸਿੰਘ, ਮਨਦੀਪ ਸਿੰਘ ਪੋਲਾ, ਸਤੀਸ਼ ਲਟੌਰ, ਮਾਨਵ ਟਿਵਾਣਾ, ਬਲਜਿੰਦਰ ਸਿੰਘ ਗੋਲਾ, ਪ੍ਰੀਤ ਬ੍ਰਾਹਮਣ ਮਾਜਰਾ ਆਦਿ ਵੀ ਮੌਜੂਦ ਸਨ।