ਬੀਐਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 05:56 PM (IST)
Updated Date: Wed, 13 May 2026 05:57 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡੰਡੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਪਲਕਦੀਪ ਪੁੱਤਰੀ ਅਵਤਾਰ ਸਿੰਘ ਨੇ 93.6% ਅੰਕ ਪ੍ਰਾਪਤ ਕਰਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ। ਜੈਸਮੀਨ ਕੌਰ ਪੁੱਤਰੀ ਰਾਮ ਸਿੰਘ ਨੇ 92% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਹਰਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ 86.30% ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਪਵਨਪ੍ਰੀਤ ਕੌਰ ਪੁੱਤਰੀ ਕਰਨੈਲ ਸਿੰਘ ਨੇ 86.1% ਅੰਕਾਂ ਨਾਲ ਚੌਥਾ ਸਥਾਨ ਹਾਸਲ ਕੀਤਾ। ਸਕੂਲ ਦੇ ਕੁੱਲ 34 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ, 6 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 10 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦੀ ਸ਼ਾਨ ਵਧਾਈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਿਸਟਰ ਪ੍ਰਕਾਸ਼ ਧਵਨ ਅਤੇ ਪ੍ਰਿੰਸੀਪਲ ਮਿਸ ਸ਼ਮਾ ਥਾਮਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ।