ਸਰਕਾਰਾਂ ਮਜ਼ਦੂਰਾਂ ਨੂੰ ਬਣਦੇ ਹੱਕ ਦੇਵੇ : ਖਾਰਜਪੁਰ
ਕੇਂਦਰ ਅਤੇ ਪੰਜਾਬ ਸਰਕਾਰ ਮਜ਼ਦੂਰਾਂ ਨੂੰ ਉਹਨਾਂ ਦੇ ਬਣਦੇ ਹੱਕ ਦੇਵੇ: ਕਿਸਾਨ ਆਗੂ ਬੂਟਾ ਖਾਰਜਪੁਰ
Publish Date: Fri, 01 May 2026 04:48 PM (IST)
Updated Date: Fri, 01 May 2026 04:50 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਅੱਜ ਪੂਰੇ ਵਿਸ਼ਵ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਨ ਮਨਾਇਆ ਜਾ ਰਿਹਾ ਹੈ, ਜਿਸ ਨੂੰ ਆਮ ਤੌਰ ’ਤੇ ਮਜ਼ਦੂਰ ਦਿਵਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਦਿਨ ਮਿਹਨਤਕਸ਼ ਵਰਗ ਦੇ ਹੱਕਾਂ, ਸਨਮਾਨ ਅਤੇ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨ ਲਈ ਸਮਰਪਿਤ ਹੈ। ਕਿਸਾਨ ਆਗੂ ਬੂਟਾ ਸਿੰਘ ਖਰਾਜਪੁਰ ਨੇ ਕਿਹਾ ਕਿ ਇਸ ਦੇ ਬਾਵਜੂਦ ਵੀ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ ਅਤੇ ਨਾ ਹੀ ਉਹਨਾਂ ਦੀ ਉਜਰਤ ’ਚ ਵਾਧਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਦਾ ਢਿੱਡ ਪਾਲਣ ਦੇ ਲਈ ਸੰਘਰਸ਼ ਦੇ ਰਾਹ ਤੁਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਮਰਸ਼ੀਅਲ ਗੈਸ ਸਿਲੰਡਰ ’ਚ ਇਨਾਂ ਵਾਧਾ ਕਰ ਦਿੱਤਾ ਹੈ ਕਿ ਆਪਣੀਆਂ ਰੇਹੜੀਆਂ ਸਮੇਤ ਹੋਰਨਾ ਖਾਣ ਪੀਣ ਦੀਆਂ ਚੀਜ਼ਾਂ ਤਿਆਰ ਕਰਨ ਵਾਲੇ ਛੋਟੇ ਕਾਰੀਗਰਾਂ ਨੂੰ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋਣ ਕਾਰਨ ਉਨ੍ਹਾਂ ਦੇ ਕੰਮਾਂ ਤੇ ਕਾਫੀ ਅਸਰ ਪਿਆ ਹੈ।