ਐਮਰਜੈਂਸੀ ਖੂਨਦਾਨ ਕੈਂਪਾਂ ਨੂੰ ਲਗਾਉਣਾ ਸ਼ਲਾਘਾਯੋਗ ਉਪਰਾਲਾ : ਬੰਨੀ ਚੈਹਿਲ
ਐਮਰਜੈਂਸੀ ਖੂਨਦਾਨ ਕੈਂਪਾਂ ਦਾ ਆਯੋਜਨ ਕਰਨਾ ਸ਼ਲਾਘਾਯੋਗ ਉਪਰਾਲਾ: ਬੰਨੀ ਚੈਹਿਲ
Publish Date: Sun, 26 Apr 2026 05:34 PM (IST)
Updated Date: Sun, 26 Apr 2026 05:37 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਬਲੱਡ ਬੈਂਕਾਂ ’ਚ ਖੂਨ ਦੀ ਕਮੀਂ ਕਾਰਨ ਐਮਰਜੈਂਸੀ ਖੂਨਦਾਨ ਕੈਂਪ ਰੋਟਰੈਕਟ ਕਲੱਬ ਥਾਪਰ ਇੰਸਟੀਚਿਊਟ ਆਫ਼ ਟੈਕਨਾਲਾਜੀ ਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਕੀਤਾ ਗਿਆ। ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਉਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚੈਹਿਲ ਗੋਬਿੰਦਪੁਰਾ ਉਰਫ਼ ਸੁਨਿਆਰਹੇੜੀ ਵਾਲਿਆ ਨੇ ਸ਼ਿਰਕਤ ਕੀਤੀ। ਜਿਸ ਵਿਚ ਮੁੱਖ ਮਹਿਮਾਨ ਪ੍ਰੋਗਰਾਮ ਦੀ ਪ੍ਰਧਾਨਗੀ ਸੁਖਜਿੰਦਰ ਸਿੰਘ ਬਾਜਵਾ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਪੁਲਿਸ, ਮੈਂਬਰ ਯੁਵਾ ਸਾਂਝ ਕਮੇਟੀ ਪਟਿਆਲਾ ਪੁਲਿਸ, ਮੈਂਬਰ ਵੂਮੈਨ ਕੌਂਸਲਿਗ ਸੈਲ ਪਟਿਆਲਾ ਪੁਲਿਸ ਨੇ ਕੀਤੀ। ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਸਾਰੇ ਆਏ ਹੋਏ ਮਹਿਮਾਨਾਂ ਅਤੇ ਖੂਨਦਾਨੀਆਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਰਜਨੀਸ਼ ਸਿੰਘ ਬਿੱਟੂ ਮਾਡਲ ਟਾਊਨ,ਵਰਿੰਦਰ ਖਰੋਡ, ਅਮਰਜੀਤ ਸਿੰਘ ਲੰਗ,ਉਪਕਾਰ ਸਿੰਘ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਤੇਜਿੰਦਰ ਮਡੋੜ, ਜੁਗਰਾਜ ਚਹਿਲ,ਰਿਦਮ ਘਈ ਪ੍ਰਧਾਨ ਰੋਟਰੈਕਟ ਕਲੱਬ ਥਾਪਰ ਇੰਸਟੀਚਿਊਟ ਆਫ਼ ਟੈਕਨਾਲਾਜੀ, ਅਰਮਾਨ ਮਲਿਕ, ਸ਼ੇਖਰ ਚੋਰਸੀਆ, ਹਰਮਨਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਲੱਕੀ ਹਰਦਾਸਪੁਰ ਨੇ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਉਘੇ ਸਮਾਜ ਸੇਵੀ ਸੰਜੇਇੰਦਰ ਸਿੰਘ ਬੰਨੀ ਚੈਹਿਲ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਬਲੱਡ ਬੈਂਕਾਂ ਵਿਚ ਖੂਨ ਦੀ ਕਮੀਂ ਕਾਰਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਹਰ ਤੰਦਰੁਸਤ ਇਨਸਾਨ ਜਿਸ ਦੀ ਉਮਰ 18 ਸਾਲ ਤੋਂ ਲੈ ਕੇ 65 ਸਾਲ ਹੋਵੇ ਸ਼ਰੀਰਕ ਭਾਰ 45 ਕਿਲੋ ਤੋਂ ਵੱਧ ਹੋਵੇ ਉਹੋ ਇਨਸਾਨ ਸਾਲ ਵਿਚ ਚਾਰ ਵਾਰ ਖ਼ੂਨਦਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਕੋਈ ਵੀ ਸਰੀਰਕ ਕਮਜ਼ੋਰੀ ਨਹੀਂ ਆਉਂਦੀ ਸਗੋਂ ਸ਼ਰੀਰ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਲਾਈਫ ਲਾਇਨ ਬਲੱਡ ਬੈਂਕ ਵੱਲੋਂ ਡਾਕਟਰ ਅਰਸ਼ਪ੍ਰੀਤ ਕੌਰ ਅਤੇ ਮੋਟੀਵੇਟਰ ਸਾਗਰ ਅਰੋੜਾ ਦੀ ਅਗਵਾਈ ਹੇਠ ਬਲੱਡ ਇੱਕਤਰ ਕੀਤਾ ਗਿਆ।