ਕੈਬਨਿਟ ਮੰਤਰੀ ਵੱਲੋਂ ਫਤਿਹਗੜ੍ਹ ਸਾਹਿਬ ਦਾ ਦੌਰਾ, ਚੋਣ ਰਣਨੀਤੀ ਤੇ ਵਿਕਾਸ ਕਾਰਜਾਂ 'ਤੇ ਹੋਈ ਅਹਿਮ ਚਰਚਾ
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ,ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਚੇਅਰਮੈਨ ਮਾਰਕੀਟ ਕਮੇਟੀ ਚਰਨਾਥਲ ਕਲਾਂ ਰਸ਼ਪਿੰਦਰ ਸਿੰਘ ਰਾਜਾ ਅਤੇ ਹੋਰ ਪ੍ਰਮੁੱਖ ਸਾਥੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
Publish Date: Fri, 08 May 2026 11:28 AM (IST)
Updated Date: Fri, 08 May 2026 11:29 AM (IST)
ਗੁਰਪ੍ਰੀਤ ਮਹਿਕ, ਫ਼ਤਹਿਗੜ ਸਾਹਿਬ। ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਦੇ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ,ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਚੇਅਰਮੈਨ ਮਾਰਕੀਟ ਕਮੇਟੀ ਚਰਨਾਥਲ ਕਲਾਂ ਰਸ਼ਪਿੰਦਰ ਸਿੰਘ ਰਾਜਾ ਅਤੇ ਹੋਰ ਪ੍ਰਮੁੱਖ ਸਾਥੀ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਫਤਿਹਗੜ੍ਹ ਸਾਹਿਬ ਹਲਕੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ।
ਹਲਕੇ ਦੀਆਂ ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ ਗਈ।ਵਿਧਾਇਕ ਲਖਵੀਰ ਸਿੰਘ ਰਾਏ ਨੇ ਮੰਤਰੀ ਨੂੰ ਹਲਕੇ ਦੀਆਂ ਕੁਝ ਮੁੱਖ ਮੰਗਾਂ ਤੋਂ ਜਾਣੂ ਕਰਵਾਇਆ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਮਿਲਿਆ। ਵਿਧਾਇਕ ਰਾਏ ਅਤੇ ਜ਼ਿਲ੍ਹਾ ਪ੍ਰਧਾਨ ਅਜੇ ਸਿੰਘ ਲਿਬੜਾ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਆਉਂਦੀ ਹੈ।
ਇਸ ਮੌਕੇ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਬਹਾਦਰ ਖਾਨ, ਰਸਪਿੰਦਰ ਰਾਜਾ, ਕੁਲਵਿੰਦਰ ਡੇਰਾ, ਮਾਸਟਰ ਸੰਤੋਖ ਸਿੰਘ, ਅਸ਼ੋਕ ਵਿੱਕੀ, ਲਖਵਿੰਦਰ ਜਾਗੋ, ਸੁਖਵਿੰਦਰ ਕੌਰ ਗਹਿਲੋਤ, ਦਿਲਪ੍ਰੀਤ ਭੱਟੀ, ਅਸ਼ਵਨੀ ਭੱਟ ਮਾਜਰਾ, ਬਲਦੇਵ ਜਲਾਲ, ਸਤਬੀਰ ਜੱਲਾ, ਹੈਪੀ ਭੈਣੀ, ਸਤਨਾਮ ਸਿੰਘ ਭੈਣੀ ਅਤੇ ਹੋਰ ਕਈ ਸਰਗਰਮ ਆਗੂ ਵੀ ਮੌਜੂਦ ਸਨ।