ਸਕੂਲੀ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ
ਸਕੂਲੀ ਬੱਚਿਆਂ ਨੂੰ ਡੇਂਗੂ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਦੀ ਸ਼ੁਰੂਆਤ
Publish Date: Sat, 16 May 2026 05:42 PM (IST)
Updated Date: Sat, 16 May 2026 05:45 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਡਾ. ਕੰਵਲਦੀਪ ਸਿੰਘ, ਡਾ. ਰਾਜੇਸ਼ ਕੁਮਾਰ, ਡਾ. ਪ੍ਰਭਜੋਤ ਕੌਰ, ਡਾ. ਨਵਨੀਤ ਕੌਰ, ਡਾ. ਸੰਪਨ ਅਤਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਅਲਾਟ ਕੀਤੇ ਆਪੋ-ਆਪਣੇ ਖੇਤਰਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਪ੍ਰਭਜੋਤ ਕੌਰ ਨੂੰ ਨਾਲ ਲੈ ਕੇ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਸਕੂਲੀ ਬੱਚਿਆਂ ਨੂੰ ਡੇਂਗੂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੁਖਾਰ ਹੋਣ ਦੀ ਸੂਰਤ ’ਚ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਡੇਂਗੂ ਦਾ ਟੈਸਟ ਤੇ ਇਲਾਜ ਕਰਵਾਇਆ ਜਾਵੇ। ਡਾ. ਪ੍ਰਭਜੋਤ ਕੌਰ ਨੇ ਬੱਚਿਆਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਇਸ ਦੇ ਬਚਾਅ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਮਿਤ ਸ਼ਰਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਕਰਮਜੀਤ ਸਿੰਘ, ਹਰੀ ਸਿੰਘ, ਸੁਰਮੁੱਖ ਸਿੰਘ, ਤੇਜ ਨਵਕਿਰਨ ਸਿੰਘ, ਇੰਸੈਕਟ ਕੁਲੈਕਟਰ ਮਨਦੀਪ ਕੌਰ ਅਤੇ ਨਰਸਿੰਗ ਵਿਦਿਆਰਥੀ ਵੀ ਮੌਜੂਦ ਸਨ।