ਪੰਜਾਬੀਆਂ ਦੇ ਲਾਇਸੈਂਸ ਰੱਦ ਕਰਨਾ ਭੇਦਭਾਵ ਦੀ ਨਿਸ਼ਾਨੀ : ਮੁਕਾਰੋਂਪੁਰ
ਪੰਜਾਬੀਆਂ ਦੇ ਲਾਇਸੰਸ ਰੱਦ ਕਰਨਾ ਭੇਦਭਾਵ ਦੀ ਨਿਸ਼ਾਨੀ : ਮੁਕਾਰੋਂਪੁਰ
Publish Date: Mon, 06 Apr 2026 05:25 PM (IST)
Updated Date: Mon, 06 Apr 2026 05:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਅਮਰੀਕਾ ਵਿਚ ਰਹਿੰਦੇ ਪੰਜਾਬੀਆਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੇ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਜਥੇਦਾਰ ਮਨਮੋਹਨ ਸਿੰਘ ਮੁਕਾਰੋਪੁਰ ਨੇ ਕਿਹਾ ਹੈ ਕਿ ਇਹ ਫੈਸਲਾ ਨਾ ਸਿਰਫ਼ ਨਾਇਨਸਾਫ਼ੀ ਹੈ, ਸਗੋਂ ਪੰਜਾਬੀ ਭਾਈਚਾਰੇ ਨਾਲ ਭੇਦਭਾਵ ਦੀ ਨਿਸ਼ਾਨੀ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕੌਮ ਦੁਨੀਆ ਭਰ ਵਿਚ ਆਪਣੀ ਮਿਹਨਤ ਇਮਾਨਦਾਰੀ ਅਤੇ ਕਾਨੂੰਨ ਦੀ ਪਾਲਣਾ ਲਈ ਜਾਣੀ ਜਾਂਦੀ ਹੈ। ਅਜਿਹੇ ਵਿਚ ਸਿਰਫ਼ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣਾ ਬਿਲਕੁਲ ਗ਼ਲਤ ਹੈ। ਜਥੇਦਾਰ ਮੁਕਾਰੋਪੁਰ ਨੇ ਅਮਰੀਕੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਸਮੀਖਿਆ ਕਰਕੇ ਨਿਆਇਕ ਫੈਸਲਾ ਲਿਆ ਜਾਵੇ ਅਤੇ ਪੰਜਾਬੀਆਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਇਹ ਮਾਮਲਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਵਿਸ਼ਵ ਪੱਧਰ ’ਤੇ ਪੰਜਾਬੀ ਭਾਈਚਾਰਾ ਇਕੱਠਾ ਹੋ ਕੇ ਵਿਰੋਧ ਦਰਜ ਕਰਵਾਏਗਾ। ਉਨ੍ਹਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖਲ ਦੇਣ ਅਤੇ ਅਮਰੀਕਾ ਵਿਚ ਰਹਿੰਦੇ ਪੰਜਾਬੀਆਂ ਦੇ ਹੱਕਾਂ ਦੀ ਰੱਖਿਆ ਲਈ ਮਜ਼ਬੂਤ ਕਦਮ ਚੁੱਕਣ।