ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
Publish Date: Sun, 26 Apr 2026 06:07 PM (IST)
Updated Date: Sun, 26 Apr 2026 06:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਥਾਣਾ ਸਦਰ ਪਟਿਆਲਾ ਇਲਾਕੇ ਵਿਚ ਕਾਰ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਕਾਸ਼ ਸਿੰਘ ਵਾਸੀ ਪਿੰਡ ਫਤਿਹਪੁਰ ਜੱਟਾਂ ਵਜੋਂ ਹੋਈ ਹੈ। ਦਰਜ ਮਾਮਲੇ ਅਨੁਸਾਰ ਸ਼ਿਕਾਇਤਕਰਤਾ ਭੂਪਿੰਦਰ ਸਿੰਘ ਦੇ ਪਿਤਾ ਪ੍ਰਕਾਸ਼ ਸਿੰਘ ਬੀਤੀ 24 ਅਪ੍ਰੈਲ ਨੂੰ ਸ਼ਾਮ ਸਾਢੇ ਛੇ ਵਜੇ ਸਾਈਕਲ ਤੇ ਸਵਾਰ ਹੋ ਕੇ ਪਿੰਡ ਨਰੜੂ ਕੱਟ ਕੋਲ ਜਾ ਰਹੇ ਸਨ, ਜਿੱਥੇ ਇੱਕ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪ੍ਰਕਾਸ਼ ਸਿੰਘ ਦੀ ਮੌਤ ਹੋ ਗਈ।