ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਵਿਰੁੱਧ ਮਾਮਲਾ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਵਿਰੁੱਧ ਮਾਮਲਾ ਦਰਜ
Publish Date: Tue, 19 May 2026 05:36 PM (IST)
Updated Date: Tue, 19 May 2026 05:39 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ ਚਾਰ ਵਿਅਕਤੀਆਂ ਦੇ ਡੋਪ ਟੈਸ਼ਟ ਪਾਜ਼ੇਟਿਵ ਆਉਣ ’ਤੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬਡਾਲੀ ਆਲਾ ਸਿੰਘ ਪੁਲਿਸ ਨੇ ਅਮਰਜੀਤ ਸਿੰਘ ਤੇ ਸਾਬਰ ਅਲੀ, ਖੇੜੀ ਨੌਧ ਸਿੰਘ ਪੁਲਿਸ ਨੇ ਗੁਰਵਿੰਦਰ ਸਿੰਘ ਅਤੇ ਫਤਹਿਗੜ੍ਹ ਸਾਹਿਬ ਪੁਲਿਸ ਨੇ ਹਰਦਿਲ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਟੀਮਾਂ ਵੱਲੋਂ ਉਪਰੋਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।