ਪਤੀ-ਪਤਨੀ ਦੀ ਕੁੱਟਮਾਰ ਦੇ ਮਾਮਲੇ ’ਚ 6 ਵਿਅਕਤੀ ਨਾਮਜ਼ਦ
ਝਗੜੇ ਦੀ ਵਜ੍ਹਾ ਦੋਵਾਂ ਧਿਰਾਂ ਵਿਚਾਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਆਪਸੀ ਵਿਵਾਦ ਦੱਸੀ ਗਈ ਹੈ। ਮਾਮਲੇ ਦੀ ਅਗਲੀ ਤਫਤੀਸ਼ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੂੰ ਸੌਂਪੀ ਗਈ ਹੈ।
Publish Date: Tue, 26 May 2026 04:40 PM (IST)
Updated Date: Tue, 26 May 2026 04:53 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਥਾਣਾ ਮੂਲੇਪੁਰ ਦੀ ਪੁਲਿਸ ਨੇ ਪਤੀ-ਪਤਨੀ ਦੀ ਕੁੱਟਮਾਰ ਦੇ ਮਾਮਲੇ ’ਚ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪਰਮਜੀਤ ਕੌਰ ਪਤਨੀ ਮਾਨ ਸਿੰਘ ਵਾਸੀ ਪਿੰਡ ਚਨਾਰਥਲ ਖੁਰਦ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਜ਼ੇਰੇ ਇਲਾਜ ਮੁੱਦਈ ਨੇ ਪੁਲਿਸ ਕੋਲ ਦੋਸ਼ ਲਾਇਆ ਕਿ ਜਗਤਾਰ ਸਿੰਘ, ਭੁਪਿੰਦਰ ਕੌਰ ਪਤਨੀ ਜਗਤਾਰ ਸਿੰਘ, ਇੰਦਰਵੀਰ ਸਿੰਘ ਪੁੱਤਰ ਜਗਤਾਰ ਸਿੰਘ, ਲਛਮਣ ਸਿੰਘ, ਰਣਜੋਤ ਸਿੰਘ ਪੁੱਤਰ ਲਛਮਣ ਸਿੰਘ ਅਤੇ ਰਵਿੰਦਰ ਕੌਰ ਪਤਨੀ ਰਣਜੋਤ ਸਿੰਘ ਨੇ 23 ਮਈ ਨੂੰ ਪਿੰਡ ਚਨਾਰਥਲ ਖੁਰਦ ਵਿਖੇ ਮਿਲ ਕੇ ਉਸ ਦੀ ਅਤੇ ਉਸ ਦੇ ਪਤੀ ਮਾਨ ਸਿੰਘ ਦੀ ਕੁੱਟਮਾਰ ਕੀਤੀ। ਝਗੜੇ ਦੀ ਵਜ੍ਹਾ ਦੋਵਾਂ ਧਿਰਾਂ ਵਿਚਾਲੇ ਜ਼ਮੀਨ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਆਪਸੀ ਵਿਵਾਦ ਦੱਸੀ ਗਈ ਹੈ। ਮਾਮਲੇ ਦੀ ਅਗਲੀ ਤਫਤੀਸ਼ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੂੰ ਸੌਂਪੀ ਗਈ ਹੈ।