ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ
Publish Date: Sun, 03 May 2026 05:34 PM (IST)
Updated Date: Sun, 03 May 2026 05:35 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਸ਼ੱਕ ਦੇ ਅਧਾਰ ’ਤੇ ਕਾਬੂ ਕੀਤੇ 7 ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਵੱਖ-ਵੱਖ ਥਾਣਿਆਂ ’ਚ ਮੁਕੱਦਮੇ ਦਰਜ ਕੀਤੇ ਗਏ ਹਨ। ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਤਹਿਤ ਥਾਣਾ ਬਡਾਲੀ ਆਲਾ ਸਿੰਘ ਦੀ ਟੀਮ ਨੇ ਧਰਮਿੰਦਰ ਸਿੰਘ ਤੇ ਸੁਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਸਰਹੰਦ ਪੁਲਿਸ ਵੱਲੋਂ ਮਹਿਕਦੀਪ ਸਿੰਘ, ਮੂਲੇਪੁਰ ਪੁਲਿਸ ਵੱਲੋਂ ਤਰਸੇਮ ਸਿੰਘ ਤੇ ਅਜੇ ਮੁਹੰਮਦ, ਖਮਾਣੋਂ ਪੁਲਿਸ ਵੱਲੋਂ ਗੁਰਜੀਤ ਸਿੰਘ ਅਤੇ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਰਮਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਹੈ।