ਚਾਰ ਜਣਿਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ
ਚਾਰ ਜਣਿਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ
Publish Date: Sat, 28 Mar 2026 06:51 PM (IST)
Updated Date: Sat, 28 Mar 2026 06:53 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਚਾਰ ਜਣਿਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਅਧੀਨ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਮੂਲੇਪੁਰ ਪੁਲਿਸ ਨੇ ਮੋਨੂੰ ਬਡਾਲੀ ਆਲਾ ਸਿੰਘ ਪੁਲਿਸ ਨੇ ਕੁਲਵੰਤ ਸਿੰਘ ਖਮਾਣੋਂ ਪੁਲਿਸ ਨੇ ਅਮਨਦੀਪ ਸਿੰਘ ਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਦੀਪਕ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਹੈ। ਪੁਲਿਸ ਨੇ ਉਪਰੋਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।