ਕੁੱਟਮਾਰ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਕੁੱਟਮਾਰ ਦੇ ਦੋਸ਼ ਹੇਠ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Thu, 30 Apr 2026 05:40 PM (IST)
Updated Date: Thu, 30 Apr 2026 05:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਕੁੱਟਮਾਰ ਦੇ ਦੋਸ਼ ਹੇਠ ਕੁਝ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕੁੰਭੜਾ ਨੇ ਸ਼ਿਕਾਇਤ ਦਿੱਤੀ ਕਿ ਜਦੋਂ ਉਸ ਦਾ ਭਤੀਜਾ ਏਕਮ ਸਿੰਘ ਸਕੂਲ ਤੋਂ ਘਰ ਪਰਤ ਰਿਹਾ ਸੀ, ਤਾਂ ਰਸਤੇ ’ਚ ਪਿੰਡ ਕੁੰਭ ਵਿਖੇ ਏਕਮਦੀਪ ਸਿੰਘ ਨੇ ਆਪਣੇ 3 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਜਦੋਂ ਉਹ ਖ਼ੁਦ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ, ਤਾਂ ਪਿੰਡ ਕੁੰਭ ਵਿਖੇ ਹੀ ਏਕਮਦੀਪ ਸਿੰਘ, ਕੁਲਦੀਪ ਸਿੰਘ ਉਰਫ਼ ਗੋਗਾ, ਕਰਨ ਸਿੰਘ, ਗਗਨਦੀਪ ਸਿੰਘ ਅਤੇ ਰਿੰਕੂ ਨੇ ਉਸ ਨੂੰ ਘੇਰ ਕੇ ਉਸ ਦੀ ਕੁੱਟਮਾਰ ਕੀਤੀ। ਇਸ ਦੌਰਾਨ ਬਚਾਅ ਕਰਨ ਆਈ ਮੁਦੱਈ ਦੀ ਮਾਤਾ ਪਿੰਕੀ ਅਤੇ ਤਾਇਆ ਗੁਰਮੀਤ ਸਿੰਘ ਦੀ ਵੀ ਦੋਸ਼ੀਆਂ ਵੱਲੋਂ ਕੁੱਟਮਾਰ ਕੀਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।