ਦਾਜ ਲਈ ਪਤਨੀ ਨੂੰ ਤੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ
ਦਾਜ ਲਈ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਕੇਸ ਦਰਜ
Publish Date: Wed, 03 Sep 2025 06:06 PM (IST)
Updated Date: Wed, 03 Sep 2025 06:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਤਨੀ ਨੂੰ ਦਾਜ ਲਈ ਤੰਗ ਕੀਤੇ ਜਾਣ ਦੇ ਇਕ ਮਾਮਲੇ ’ਚ ਥਾਣਾ ਫਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਸ਼ਿਕਾਇਤਕਰਤਾ ਮਹਿਲਾ ਦੇ ਪਤੀ ਵਿਰੁੱਧ ਕੇਸ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਕ ਔਰਤ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਸੀ ਕਿ ਅਕਤੂਬਰ 2023 ਵਿਚ ਉਸਦਾ ਵਿਆਹ ਹਿੰਦੂ ਰੀਤ ਰਿਵਾਜ਼ਾਂ ਅਨੁਸਾਰ ਰਿਸ਼ਵ ਸਹਿਗਲ ਨਾਲ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸਦੇ ਨੇ ਉਸਨੂੰ ਘੱਟ ਦਾਜ ਲੈ ਕੇ ਆਉਣ ਲਈ ਤੰਗ ਕਰਨਾ ਸ਼ੁਰੂ ਕਰ ਦਿੱਤਾ। ਦਰਖਾਸਤ ਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਵਾਉਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਮਾਮਲੇ ਚ ਪੀੜਤ ਮਹਿਲਾ ਦੇ ਪਤੀ ਵਿਰੁੱਧ ਮੁਕੱਦਮਾ ਦਰਜ ਕਰਨ ਦੇ ਹੁਕਮ ਦਿੱਤੇ ਗਏ। ਜਿਸ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।