ਅਧਿਆਪਕਾ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੇਸ ਦਰਜ
ਅਧਿਆਪਕਾ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੇਸ ਦਰਜ
Publish Date: Wed, 22 Apr 2026 07:07 PM (IST)
Updated Date: Wed, 22 Apr 2026 07:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਇਕ ਵਿਆਹੁਤਾ ਅਧਿਆਪਕਾ ਨਾਲ ਛੇੜਛਾੜ ਕਰਨ ਦੇ ਮਾਮਲੇ ਵਿਚ ਸੰਜੀਵ ਨਾਮੀ ਨੌਜਵਾਨ ਨੂੰ ਨਾਮਜ਼ਦ ਕੀਤਾ ਹੈ। ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਜਦੋਂ ਉਹ ਸਕੂਟਰ ਤੇ ਜਾ ਰਹੀ ਸੀ, ਤਾਂ ਉਕਤ ਨੌਜਵਾਨ ਨੇ ਉਸ ਦਾ ਪਿੱਛਾ ਕਰ ਕੇ ਉਸ ਨੂੰ ਰੋਕਿਆ। ਪੀੜਤਾ ਵੱਲੋਂ ਰੌਲਾ ਪਾਉਣ ਤੇ ਮੁਲਜ਼ਮ ਉਸ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦਿੰਦਾ ਹੋਇਆ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।