ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ
ਬਲਾਤਕਾਰ ਦੇ ਦੋਸ਼ ਹੇਠ ਮਾਮਲਾ ਦਰਜ
Publish Date: Wed, 03 Sep 2025 05:44 PM (IST)
Updated Date: Wed, 03 Sep 2025 05:46 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਇਕ ਵਿਧਵਾ ਔਰਤ ਨਾਲ ਜਬਰ ਜਨਾਹ ਕਰਨ ਤੇ ਉੁਸਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੇ ਕਥਿਤ ਮਾਮਲੇ ’ਚ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੀੜਤ ਮਹਿਲਾ ਨੇ ਪੁਲਿਸ ਨੂੰ ਦਿੱਤੀ ਦਰਖਾਸਤ ’ਚ ਦੋਸ਼ ਲਗਾਏ ਸਨ ਕਿ ਇਕ ਨਵਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਉਸ ਨੂੰ ਦੇਗ ਖਵਾ ਦਿੱਤੀ ਜਿਸ ਨੂੰ ਖਾ ਕੇ ਉਹ ਬੇਹੋਸ਼ ਹੋ ਗਈ। ਫਿਰ ਉਸ ਨੇ ਉਸ ਨਾਲ ਜਬਰ ਜਨਾਹ ਕੀਤਾ ਤੇ ਉਸਦੀ ਅਸ਼ਲੀਲ ਵੀਡੀਓ ਬਣਾ ਲਈ। ਜਿਸ ਤੋਂ ਬਾਅਦ ਉਕਤ ਅਸ਼ਲੀਲ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਹ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ। ਵੀਡੀਓ ਦੀ ਆੜ ਵਿਚ ਉਕਤ ਵਿਅਕਤੀ ਨੇ ਉਸਦੇ ਸੋਨੇ ਦੇ ਗਹਿਣੇ ਵਿਕਵਾ ਦਿੱਤੇ ਅਤੇ 6 ਲੱਖ ਰੁਪਏ ਲੈ ਗਿਆ। ਜਿਸ ਤੋਂ ਬਾਅਦ ਉਸਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ। ਸ਼ਿਕਾਇਤਕਰਤਾ ਦੇ ਬਿਆਨਾਂ ਤੇ ਮੁਲਜ਼ਮ ਵਿਰੁੱਧ ਮੁਕੱਦਮਾ ਦਰਜ ਕਰਕੇ ਥਾਣਾ ਸਰਹਿੰਦ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।