ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੰਜ ਖ਼ਿਲਾਫ਼ ਮਾਮਲੇ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੰਜ ਖ਼ਿਲਾਫ਼ ਮਾਮਲੇ ਦਰਜ
Publish Date: Fri, 08 May 2026 06:42 PM (IST)
Updated Date: Fri, 08 May 2026 06:44 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਬੂ ਕੀਤੇ 5 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਗਏ ਹਨ। ਮੁਲਜ਼ਮਾਂ ’ਚ ਸਰਹਿੰਦ ਪੁਲਿਸ ਵੱਲੋਂ ਕਾਬੂ ਰਿੰਕੂ ਸਿੰਘ, ਬਸੀ ਪਠਾਣਾਂ ਪੁਲਿਸ ਵੱਲੋਂ ਜਗਰੂਪ ਸਿੰਘ, ਖਮਾਣੋਂ ਪੁਲਿਸ ਵੱਲੋਂ ਚਰਨਜੀਤ ਸਿੰਘ ਤੇ ਹਰਜੋਤ ਸਿੰਘ ਅਤੇ ਅਮਲੋਹ ਪੁਲਿਸ ਵੱਲੋਂ ਕਾਬੂ ਗੁਰਪਿੰਦਰ ਸਿੰਘ ਸ਼ਾਮਲ ਹਨ। ਪੁਲਿਸ ਅਨੁਸਾਰ ਮੁਲਜ਼ਮਾਂ ਵਿਰੁੱਧ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।