ਗੋਬਿੰਦਗੜ੍ਹ ਪਬਲਿਕ ਸਕੂਲ ’ਚ ਦਸਵੀਂ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ
ਗੋਬਿੰਦਗੜ੍ਹ ਪਬਲਿਕ ਸਕੂਲ ’ਚ ਦਸਵੀਂ ਦੇ ਸ਼ਾਨਦਾਰ ਨਤੀਜਿਆਂ ਦਾ ਜਸ਼ਨ
Publish Date: Sat, 16 May 2026 05:45 PM (IST)
Updated Date: Sat, 16 May 2026 05:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਗੋਬਿੰਦਗੜ੍ਹ ਪਬਲਿਕ ਸਕੂਲ ਵਿਚ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵੇਦ ਵੱਲੋਂ ਪੇਸ਼ ਕੀਤੀ ਡਾਂਸ ਪਰਫਾਰਮੈਂਸ ਅਤੇ ਕੋਰਿਓਗ੍ਰਾਫੀ ਨੇ ਸਭ ਦਾ ਮਨ ਮੋਹ ਲਿਆ। ਇਸ ਤੋਂ ਇਲਾਵਾ ਸੰਗੀਤ ਵਿਭਾਗ ਵੱਲੋਂ ਪੇਸ਼ ਕੀਤੀ ਸੰਗੀਤਮਈ ਪ੍ਰਸਤੁਤੀ ਨੂੰ ਵੀ ਦਰਸ਼ਕਾਂ ਨੇ ਖੂਬ ਸਰਾਹਿਆ। ਡਾਂਸ ਵਿਭਾਗ ਦੇ ਅਧਿਆਪਕਾਂ ਦੀ ਅਗਵਾਈ ਹੇਠ ਲੜਕੀਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਸਮਾਗਮ ਦਾ ਖਾਸ ਆਕਰਸ਼ਣ ਰਿਹਾ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੋਆਰਡੀਨੇਟਰ ਡਾ. ਵੈਸ਼ਾਲੀ ਗੋਇਲ, ਰੰਜਨ ਵਿਜ ਅਤੇ ਸੋਨੀਆ ਗੋਪਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਅੰਤ ਵਿਚ ਧੰਨਵਾਦ ਭਾਸ਼ਣ ਨਾਲ ਸਮਾਗਮ ਦੀ ਸਮਾਪਤੀ ਹੋਈ।