ਪੱਤਰਕਾਰਾਂ ਤੇ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕਰ ਰਹੀ ਹੈ ਸਰਕਾਰ : ਛੜਬੜ
ਪੱਤਰਕਾਰਾਂ ਤੇ ਪਰਚੇ ਦਰਜ ਕਰਕੇ ਜ਼ੁਬਾਨਬੰਦੀ ਕਰ ਰਹੀ ਹੈ ਆਪ ਸਰਕਾਰ: ਛੜਬੜ
Publish Date: Sun, 04 Jan 2026 05:23 PM (IST)
Updated Date: Sun, 04 Jan 2026 05:26 PM (IST)

ਫੋਟੋ 4ਪੀਟੀਐਲ: 19 ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸੂਬਾ ਸਰਕਾਰ ਵੱਲੋਂ ਲੋਕ ਆਵਾਜ਼ ਦੇ ਪੱਤਰਕਾਰ ਮਨਿੰਦਰਜੀਤ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਮਿੰਟੂ ਗੁਰੂਸਰੀਆ ਤੇ ਆਰ ਟੀ ਆਈ ਕਾਰਕੁਨ ਮਾਨਕ ਗੋਇਲ ਆਦਿ ’ਤੇ ਕੇਸ ਦਰਜ ਕਰਨ ਦੀ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਸਖਤ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਪਰਚੇ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਤੇ ਪਰਚੇ ਦਰਜ ਕਰਨ ਨੂੰ ਪ੍ਰੈਸ ਦੀ ਆਜ਼ਾਦੀ ਤੇ ਲੋਕਾਂ ਨੂੰ ਸਵਾਲ ਪੁੱਛਣ ਦੇ ਜਮਹੂਰੀ ਹੱਕਾਂ ਉੱਤੇ ਹਮਲਾ ਕਰਾਰ ਦਿੰਦਿਆ ਕਿਹਾ ਕਿ ਸਰਕਾਰ ਲੋਕਾਂ ਦੀ ਜੁਬਾਨ ਬੰਦ ਕਰਨ ਵਰਗੇ ਕੋਝੇ ਹੱਥਕੰਡੇ ਅਪਣਾ ਰਹੀ ਹੈ। ਬਸਪਾ ਆਗੂ ਨੇ ਕਿਹਾ ਕਿ ਵੱਡੇ ਵੱਡੇ ਦਾਅਵੇ ਤੇ ਗਾਰੰਟੀਆਂ ਰਾਹੀ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣ ਤੋਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਥਾਂ ਤੇ ਲੋਕਾਂ ਤੇ ਆਰਥਿਕ ਤੇ ਜਬਰੀ ਧਾਵਾ ਬੋਲ ਕੇ ਲੋਕਾਂ ‘ਚੋਂ ਆਪਣੀ ਹੋਂਦ ਗਵਾ ਚੁੱਕੀ ਹੈ। ਉਹਨਾਂ ਆਖਿਆ ਕਿ ਜਦੋਂ ਤੋ ਸੂਬੇ ਵਿੱਚ ਆਪ ਸਰਕਾਰ ਹੋਂਦ ਵਿੱਚ ਆਈ ਹੈ ਉਸ ਸਮੇਂ ਤੋਂ ਹੀ ਪੰਜਾਬ ਦੇ ਅੰਦਰ ਅਧੀਨ ਦਿਨ ਦਿਹਾੜੇ ਗੈਂਗਵਾਰ ,ਕਤਲੋਗਾਰਤ, ਗੈਂਗਸਟਰ, ਲੁਟਾ ਖੋਹਾਂ, ਡਕੈਤੀਆਂ ਦੀਆਂ ਘਟਨਾਵਾਂ ਦਿਨ ਦਿਹਾੜੇ ਵਾਪਰ ਰਹੀਆਂ ਹਨ ਜਿਸ ਪ੍ਰਤੀ ਪੰਜਾਬ ਸਰਕਾਰ ਬਿਲਕੁਲ ਵੀ ਸਜਿੰਦਾ ਨਹੀਂ ਹੈ ਅਤੇ ਰੋਜ਼ਾਨਾ ਸੂਬੇ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਆਮ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ ਜਿਸ ਤੋਂ ਦੁਖੀ ਸੂਬੇ ਦੇ ਵਸਨੀਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਪ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਹਨ।